ਲੁਧਿਆਣਾ: ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮ ਦਿਨ ਜਰਖੜ ਖੇਡ ਸਟੇਡੀਅਮ ਵਿੱਚ ਮਨਾਇਆ ਗਿਆ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਨਿਰਦੇਸ਼ਕ ਜਗਰੂਪ ਸਿੰਘ ਜਰਖੜ ਨੇ ਬੱਚਿਆਂ ਨੂੰ ਧਿਆਨ ਚੰਦ ਦੇ ਜੀਵਨ ਬਾਰੇ ਚਾਨਣਾ ਪਾਇਆ। ਸਮਾਗਮ ਵਿੱਚ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਰਾਜਸੀ ਸਕੱਤਰ ਜਸਵਿੰਦਰ ਸਿੰਘ ਜੱਸੀ, ਦੇਵਿੰਦਰ ਸਿੰਘ ਲਾਡੀ, ਸਾਈਕਲਿਸਟ ਦੀਪਕ ਮਿਸ਼ਰਾ ਨੇ ਸ਼ਿਰਕਤ ਕੀਤੀ। ਸਮੂਹ ਖਿਡਾਰੀਆਂ, ਪ੍ਰਬੰਧਕਾਂ ਅਤੇ ਮਹਿਮਾਨਾਂ ਨੇ ਧਿਆਨ ਚੰਦ ਦੇ ਆਦਮਕੱਦ ਬੁੱਤ ’ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਹਾਕੀ ਅਤੇ ਮੁਕੇਬਾਜ਼ੀ ਦੇ ਪ੍ਰਦਰਸ਼ਨੀ ਮੁਕਾਬਲੇ ਵੀ ਕਰਵਾਏ ਗਏ। ਸਰਵੋਤਮ ਖਿਡਾਰੀਆਂ ਨੂੰ ਅਮੁੱਲ ਕੰਪਨੀ ਵੱਲੋਂ ਤੋਹਫੇ ਦਿੱਤੇ ਗਏ। -ਖੇਤਰੀ ਪ੍ਰਤੀਨਿਧ