ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 2 ਨਵੰਬਰ
ਦੀਵਾਲੀ ਅਤੇ ਹੋਰਨਾਂ ਤਿਉਹਾਰਾਂ ਦੇ ਮੱਦੇ ਨਜ਼ਰ ਸਬਡਵੀਜ਼ਨ ਅਹਿਮਦਗੜ੍ਹ ਅਧੀਨ ਪੈਂਦੇ ਥਾਣਿਆਂ ਤੇ ਚੌਕੀਆਂ ਦੇ ਸਟਾਫ ਨੂੰ ਲੋਕਾਂ ਦੀ ਸੁਰੱਖਿਆ ਤੇ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਧੇਰੇ ਚੌਕਸ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਡੀਐਸਪੀ ਹਰਵਿੰਦਰ ਸਿੰਘ ਚੀਮਾ ਨੇ ਵੱਖ ਵੱਖ ਥਾਣਿਆਂ ਦੀਆਂ ਮੀਟਿੰਗਾਂ ਕਰਕੇ ਸਮੂਹ ਮੁਲਾਜ਼ਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਦੁਕਾਨਾਂ ਆਦਿ ਦੀ ਤਲਾਸ਼ੀ ਲਈ ਸਰਕਾਰ ਨੇ ਵੱਖਰੇ ਮਹਿਕਮੇ ਬਣਾਏ ਹਨ ਅਤੇ ਅਸੀਂ ਸਿਰਫ਼ ਉਨ੍ਹਾਂ ਦੇ ਅਧਿਕਾਰੀਆਂ ਨੂੰ ਕੋਈ ਵੀ ਐਕਸ਼ਨ ਕਰਨ ਵੇਲੇ ਸੁਰੱਖਿਆ ਪ੍ਰਦਾਨ ਕਰਨੀ ਹੈ।