ਅਪਾਹਜ ਦਾ ਖੂੰਡਾ ਮੋਟਰਸਾਈਕਲ ’ਚ ਅੜਨ ਕਾਰਨ ਮੌਤ
ਨੇੜਲੇ ਪਿੰਡ ਲੁਹਾਰੀਆਂ ਦੇ ਨਿਵਾਸੀ ਸੁਖਵਿੰਦਰ ਸਿੰਘ (52) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਅਪਾਹਿਜ ਸੀ ਤੇ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸ...
Advertisement
ਨੇੜਲੇ ਪਿੰਡ ਲੁਹਾਰੀਆਂ ਦੇ ਨਿਵਾਸੀ ਸੁਖਵਿੰਦਰ ਸਿੰਘ (52) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਅਪਾਹਿਜ ਸੀ ਤੇ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਖੂੰਡਾ ਅਚਾਨਕ ਟਾਇਰ ਵਿੱਚ ਫਸ ਗਿਆ ਤੇ ਹਾਦਸੇ ਵਿੱਚ ਸੁਖਵਿੰਦਰ ਗੰਭੀਰ ਜਖ਼ਮ ਹੋ ਗਿਆ। ਉਸ ਨੂੰ ਚੰਡੀਗੜ੍ਹ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਾਕਰੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾਵੇਗੀ।
Advertisement
Advertisement