ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ
ਲੋਕਾਂ ਦੀਆਂ ਸਮੱਸਿਆਵਾਂ ਬਾਰੇ ਸਥਾਨਕ ਰਾਜਗੁਰੂ ਨਗਰ ਵਿੱਚ ਸੇਵਾਮੁਕਤ ਅਧਿਕਾਰੀ ਬੀ ਐੱਮ ਕਾਲੀਆ ਦੇ ਘਰ ਵਿੱਚ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ...
Advertisement
ਲੋਕਾਂ ਦੀਆਂ ਸਮੱਸਿਆਵਾਂ ਬਾਰੇ ਸਥਾਨਕ ਰਾਜਗੁਰੂ ਨਗਰ ਵਿੱਚ ਸੇਵਾਮੁਕਤ ਅਧਿਕਾਰੀ ਬੀ ਐੱਮ ਕਾਲੀਆ ਦੇ ਘਰ ਵਿੱਚ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਅਮਨ ਕਾਨੂੰਨ ਦੀ ਮਾੜੀ ਹਾਲਤ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਮੀਟਿੰਗ ਦੌਰਾਨ ਇਲਾਕੇ ਵਿੱਚ ਵਿਕਾਸ ਨਾਲ ਜੁੜੇ ਕਈ ਮੁੱਦੇ ਵੀ ਸਾਹਮਣੇ ਆਏ। ਦੀਵਾਨ ਨੇ ਕਿਹਾ ਕਿ ਸੜਕਾਂ ਦਾ ਬੁਰਾ ਹਾਲ ਹੈ ਅਤੇ ਪਾਰਕਾਂ ਵਿੱਚ ਕੂੜਾ ਪਿਆ ਮਿਲਦਾ ਹੈ। ਇਸ ਮੌਕੇ ਇੰਦਰਜੀਤ ਕਪੂਰ, ਦਵਿੰਦਰ ਸਿੰਘ ਬੇਦੀ, ਐੱਸ ਐੱਸ ਖੁਰਾਣਾ ਆਦਿ ਹਾਜ਼ਰ ਸਨ।
Advertisement
Advertisement
×

