ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਵੱਲੋਂ ਚਰਚਾ : The Tribune India

ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਵੱਲੋਂ ਚਰਚਾ

ਮਾਹਿਰਾਂ ਦੇ ਸੁਝਾਅ ’ਤੇ ਤਜਵੀਜ਼ ਤਿਆਰ ਕਰਨ ਲਈ ਪੀਏਯੂ ’ਚ ਹੋਈ ਉੱਚ-ਪੱਧਰੀ ਮੀਟਿੰਗ

ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਵੱਲੋਂ ਚਰਚਾ

ਪੰਜਾਬ ਦੀ ਖੇਤੀ ਨੀਤੀ ਬਣਾਉਣ ਸਬੰਧੀ ਮੀਟਿੰਗ ਕਰਦੇ ਹੋਏ ਮਾਹਿਰ।

ਖੇਤਰੀ ਪ੍ਰਤੀਨਿਧ

ਲੁਧਿਆਣਾ 18 ਮਾਰਚ

ਪੰਜਾਬ ਦੀ ਖੇਤੀ ਨੀਤੀ ਬਣਾਉਣ ਲਈ ਨਾਮਜ਼ਦ ਕੀਤੀ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਅੱਜ ਪੀਏਯੂ ਵਿਚ ਹੋਈ। ਇਸ ਵਿਚ ਨੀਤੀ ਦੇ ਨਿਰਮਾਣ ਲਈ ਖੇਤੀ ਮਾਹਿਰਾਂ ਦੇ ਸੁਝਾਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਦੀਆਂ ਖੇਤੀ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਲਈ ਵੱਖ ਵੱਖ ਖੇਤਰਾਂ ਦੇ ਮਾਹਿਰਾਂ ਨੇ ਨਵੀਆਂ ਕਿਸਮਾਂ ਦੀ ਖੋਜ ਤੋਂ ਲੈ ਕੇ ਕਾਸ਼ਤ ਤਕਨੀਕਾਂ, ਉਤਪਾਦਨ ਵਿਧੀਆਂ, ਬਦਲਵੇਂ ਤਰੀਕੇ, ਮੰਡੀਕਰਨ, ਪ੍ਰੋਸੈਸਿੰਗ ਅਤੇ ਖੇਤੀ ਵਣਜ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੋਂ ਇਲਾਵਾ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਵਿਸ਼ਵ ਭੋਜਨ ਪੁਰਸਕਾਰ ਜੇਤੂ ਡਾ. ਗੁਰਦੇਵ ਸਿੰਘ ਖੁਸ਼, ਅਮਰੀਕਾ ਦੀ ਕੈਨਸਾਸ ਯੂਨੀਵਰਸਿਟੀ ਦੇ ਕਣਕ ਮਾਹਿਰ ਡਾ. ਬਿਕਰਮ ਸਿੰਘ ਗਿੱਲ ਅਤੇ ਵਧੀਕ ਖੇਤੀਬਾੜੀ ਸਕੱਤਰ ਰਾਹੁਲ ਗੁਪਤਾ ਮੌਜੂਦ ਸਨ।

ਡਾ. ਗੋਸਲ ਨੇ ਦੱਸਿਆ ਕਿ ਫਰਵਰੀ ਵਿਚ ਹੋਈ ਸਰਕਾਰ-ਕਿਸਾਨ ਮਿਲਣੀ ਦੌਰਾਨ ਪੰਦਰਾਂ ਹਜ਼ਾਰ ਕਿਸਾਨਾਂ ਨੇ ਸੁਝਾਅ ਦਿੱਤੇ ਜਿਸ ਲਈ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਇਸ ਕਮੇਟੀ ਨੇ ਹੁਣ ਮਾਹਿਰਾਂ ਦੇ ਸੁਝਾਵਾਂ ਦੇ ਆਧਾਰ ’ਤੇ ਤਜਵੀਜ਼ਾਂ ਦੇਣੀਆਂ ਹਨ ਤਾਂ ਕਿ ਪਹਿਲੀ ਵਾਰ ਪੰਜਾਬ ਦੀ ਖੇਤੀ ਨੀਤੀ ਬਣਾਈ ਜਾ ਸਕੇ।

ਡਾ. ਸੁਖਪਾਲ ਨੇ ਉਤਪਾਦਿਤ ਜਿਣਸਾਂ ਦੇ ਮਿਆਰ ਅਤੇ ਮੰਡੀਕਰਨ ਲਈ ਠੋਸ ਨੀਤੀ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਖੁਸ਼ ਨੇ ਝੋਨੇ ਦਾ ਬਦਲ ਸੋਇਆਬੀਨ ਨੂੰ ਦੱਸਦਿਆਂ ਪੰਜ ਸਰੋਤਾਂ ਧਰਤੀ, ਸੂਰਜੀ ਧੁੱਪ, ਹਵਾ, ਪਾਣੀ ਅਤੇ ਜਰਮ ਪਲਾਜ਼ਮ ਸੰਭਾਲਣ ਲਈ ਸੱਦਾ ਦਿੱਤਾ। ਡਾ. ਅਨਿਲ ਸੂਦ ਨੇ ਖੇਤੀਬਾੜੀ ਨੂੰ ਨਵੀਂ ਦਿਸ਼ਾ ਵੱਲ ਮੋੜਾ ਦੇਣ ਲਈ ਤਕਨਾਲੋਜੀ ਦੀ ਵਰਤੋਂ ਦੀ ਲੋੜ ’ਤੇ ਜ਼ੋਰ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

5805 ਭਾਰ ਦੇ ਸੈਟੇਲਾਈਟਾਂ ਵਿਚ ਅਮਰੀਕਾ ਤੇ ਜਾਪਾਨ ਸਣੇ ਛੇ ਕੰਪਨੀਆਂ ਦੀ...

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਦੇਸ਼ ਦੇ ਜਮਹੂਰੀ ਸੁਭਾਅ ਲਈ ਡਟੇ ਰਹਿਣ ਦਾ ਅਹਿਦ ਦੁਹਰਾਇਆ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਸਭ ਤੋਂ ਵੱਧ ਨੁਕਸਾਨ ਫਾਜ਼ਿਲਕਾ ’ਚ ਹੋਇਆ; 29 ਨੂੰ ਮੁੜ ਵਿਗੜ ਸਕਦੈ ਮੌਸ...

ਹੁਣ ਪਟਿਆਲਾ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ

ਹੁਣ ਪਟਿਆਲਾ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ; ਇੱਥੋਂ ਸਕੂਟੀ ਰਾਹੀਂ ਸ਼ਾਹਬਾਦ ਪੁੱਜਣ ਦ...

ਮੁੱਕੇਬਾਜ਼ੀ: ਨੀਤੂ ਤੇ ਸਵੀਟੀ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨੀਤੂ ਤੇ ਸਵੀਟੀ ਬਣੀਆਂ ਵਿਸ਼ਵ ਚੈਂਪੀਅਨ

ਦੋਵੇਂ ਮੁੱਕੇਬਾਜ਼ਾਂ ਨੇ ਇਤਿਹਾਸ ਸਿਰਜਿਆ; ਚਾਰ ਮੁੱਕੇਬਾਜ਼ ਏਸ਼ਿਆਈ ਖੇਡਾ...

ਸ਼ਹਿਰ

View All