ਲੁਧਿਆਣਾ: ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਵੱਲੋਂ ਸ਼ਾਂਤਮਈ ਇਕੱਠ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਕੀਤੀ। ਇਸ ਇਕੱਠ ਨੂੰ ਬੀਤੀ 17 ਅਕਤੂਬਰ ਤੋਂ ਦਿੱਤੇ ਜਾ ਰਹੇ ਧਰਨੇ ਦੀ ਕੜੀ ਦੱਸਿਆ ਜਾ ਰਿਹਾ ਹੈ। ਇਸ ਚਰਚਾ ਦੌਰਾਨ ਟੀਚਿੰਗ ਐਸੋਸੀਏਸ਼ਨ ਵੱਲੋਂ ਪ੍ਰਧਾਨ ਦੀਪਇੰਦਰ ਸਿੰਘ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਸ਼ਮੂਲੀਅਤ ਕਰਦਿਆਂ ਵੱਖ ਵੱਖ ਮੰਗਾਂ ’ਤੇ ਗੱਲ ਕੀਤੀ। ਇਸ ਮੌਕੇ ਡਾ. ਪਰਮਜੀਤ ਸਿੰਘ ਬਿਲਗਾ, ਹਰਮੀਤ ਸਿੰਘ, ਡਾ. ਹਰਵਿੰਦਰ ਸਿੰਘ, ਧਰੁਵ ਚੰਦਰ ਪੰਤ, ਚੰਦਰ ਮੋਹਨ ਕਜਲਾ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਸਲੂਜਾ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ