ਨਵੀਂ ਸਿੱਖਿਆ ਨੀਤੀ ’ਤੇ ਚਰਚਾ

ਨਵੀਂ ਸਿੱਖਿਆ ਨੀਤੀ ’ਤੇ ਚਰਚਾ

ਸੰਬੋਧਨ ਕਰਦਾ ਹੋਇਆ ਬੁਲਾਰਾ।

ਗੁਰਿੰਦਰ ਸਿੰਘ

ਲੁਧਿਆਣਾ, 20 ਸਤੰਬਰ

ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਲੁਧਿਆਣਾ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਕਰਨੈਲ ਸਿੰਘ ਈਸੜੂ ਭਵਨ, ਅਬਦੁੱਲਾਪੁਰ ਬਸਤੀ ਵਿੱਚ ਹੋਈ ਮੀਟਿੰਗ ਦੌਰਾਨ ਨਵੀਂ ਸਿੱਖਿਆ ਨੀਤੀ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਾ. ਅਰੁਣ ਮਿੱਤਰਾ ਨੇ ਬੇਰੁਜ਼ਗਾਰੀ ਨੂੰ ਇਸ ਸਮੇਂ ਦੀ ਮੁੱਖ ਸਮੱਸਿਆ ਦੱਸਦੇ ਹੋਏ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੂੰ ਬੇਰੁਜ਼ਗਾਰੀ ’ਤੇ ਲਗਾਮ ਲਗਾਉਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ। ਕਾਮਰੇਡ ਚਰਨ ਸਿੰਘ ਸਰਾਭਾ ਨੇ ਨਵੀਂ ਸਿੱਖਿਆ ਨੀਤੀ ’ਤੇ ਚਾਨਣਾ ਪਾਇਆ। ਸੁਖਵਿੰਦਰ ਮਹੇਸ਼ਵਰੀ ਨੇ ਐਕਟ ’ਤੇ ਚਾਨਣਾ ਪਾਉਂਦੇ ਹੋਏ ਇਸ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਮੌਕੇ ਜਥੇਬੰਦੀ ਦੀ ਨਵੀਂ ਕਮੇਟੀ ਵੀ ਬਣਾਈ ਗਈ ਜਿਸ ਵਿੱਚ ਸੌਰਵ ਨੂੰ ਪ੍ਰਧਾਨ, ਕਾਰਤਿਕਾ ਸਿੰਘ ਤੇ ਮਨਪ੍ਰੀਤ ਕੌਰ ਨੂੰ ਉਪ-ਪ੍ਰਧਾਨ, ਦੀਪਕ ਕੁਮਾਰ ਨੂੰ ਸਕੱਤਰ, ਲਲਿਤ ਕੁਮਾਰ ਤੇ ਰਾਜੀਵ ਕੁਮਾਰ ਨੂੰ ਸਹਿ-ਸਕੱਤਰ, ਪ੍ਰਦੀਪ ਕੁਮਾਰ ਨੂੰ ਖ਼ਜ਼ਾਨਚੀ ਅਤੇ ਪ੍ਰਦੀਪ ਖ਼ੈਰਾ ਨੂੰ ਸਹਿ-ਖ਼ਜ਼ਾਨਚੀ ਨਿਯੁਕਤ ਕਿੱਤਾ ਗਿਆ। ਇਸ ਮੌਕੇ ਰਾਹੁਲ ਧੀਮਾਨ, ਬਿੱਟੂ ਕੁਮਾਰ, ਰਿਸ਼ੂ ਸਿੰਘ, ਪ੍ਰਤਾਪ ਕੁਮਾਰ ਅਤੇ ਮਨਦੀਪ ਸਿੰਘ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All