ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨੰਬਰਦਾਰਾਂ ਵੱਲੋਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ

ਖੰਨਾ: ਇੱਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੇ ਮੈਂਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਮਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ...
Advertisement
ਖੰਨਾ: ਇੱਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੇ ਮੈਂਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਮਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰੀ ਜੱਦੀਂ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5 ਹਜ਼ਾਰ ਰੁਪਏ ਮਹੀਨਾ ਕੀਤਾ ਜਾਵੇ ਅਤੇ ਕੋਰਟ ਕੰਪਲੈਕਸ ਵਿਚ ਨੰਬਰਦਾਰਾਂ ਦੇ ਬੈਠਣ ਲਈ ਥਾਂ ਅਲਾਟ ਕੀਤੀ ਜਾਵੇ। ਇਸ ਮੌਕੇ ਬਲਵਿੰਦਰ ਸਿੰਘ, ਬਲਵੀਰ ਸਿੰਘ, ਗੁਜਤੇਜ ਸਿੰਘ, ਸੁਖਦੇਵ ਸਿੰਘ, ਰਾਜ ਕੁਮਾਰ, ਕੁਲਦੀਪ ਸਿੰਘ, ਬਹਾਦਰ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਗੁਰਚਰਨ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement