ਅਕਾਲੀ ਵਰਕਰਾਂ ਦੀ ਮੀਟਿੰਗ ’ਚ ਦਲ ਦੀ ਮਜ਼ਬੂਤੀ ਬਾਰੇ ਵਿਚਾਰਾਂ
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਮੁਸੀਬਤ ਸਮੇਂ ਪੰਜਾਬੀਆਂ ਦੀ ਬਾਂਹ ਫੜੀ ਹੈ: ਗਾਬੜ੍ਹੀਆ
ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਹਰ ਮੁਸੀਬਤ ਸਮੇਂ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਆਵਾਜ਼ ਉਠਾ ਕੇ ਲੋਕਾਂ ਦੀ ਬਾਂਹ ਪਕੜੀ ਹੈ ਹੈ ਜਦਕਿ ਦੂਜੀਆਂ ਪਾਰਟੀਆਂ ਨੇ ਸਿਵਾਇ ਰਾਜਨੀਤੀ ਟੁਰਨ ਤੋਂ ਹੋਰ ਕੁੱਝ ਨਹੀਂ ਕੀਤਾ।
ਅੱਜ ਪੰਚਸ਼ੀਲ ਇਨਕਲੇਵ ਫਿਰੋਜ਼ਪੁਰ ਰੋਡ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਦੀਪ ਸਿੰਘ ਖੋਸਾ ਦੇ ਗ੍ਰਹਿ ਵਿੱਖੇ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਵੱਲੋਂ ਰੱਖੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਕਿਸਾਨਾਂ ਦੀ ਕਈ ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ ਅਤੇ ਹਜ਼ਾਰਾਂ ਪਸ਼ੂ ਅਤੇ ਡੰਗਰ ਮੌਤ ਦੀ ਭੇਟ ਚੜ੍ਹੇ ਹਨ। ਇਸ ਤੋਂ ਇਲਾਵਾ ਸੈਂਕੜੇ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ ਹਨ।
ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਜਾਕੇ ਲੋਕਾਂ ਨੂੰ ਅਕਾਲੀ ਦਲ ਦੇ ਨੀਤੀ ਪ੍ਰੋਗਰਾਮ ਅਤੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਸਰਕਾਰ ਦੀ ਅਸਲ ਤਸਵੀਰ ਤੋਂ ਜਾਣੂ ਕਰਵਾਉਣ ਤਾਂ ਜੁ ਲੋਕ ਇਸ ਨੂੰ ਮੁੜ ਸੱਤਾ ਸੌਂਪਣ ਤੋਂ ਪਹਿਲਾਂ ਸੌ ਵਾਰ ਸੋਚਣ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਖਾਲਸਾ ਨੇ ਵੀ ਸੰਬੋਧਨ ਕਰਦਿਆਂ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ।