ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨਾ ਵੱਡਾ ਧੱਕਾ: ਕਰੀਮਪੁਰੀ

ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ
Advertisement

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ।

ਅੱਜ ਇੱਥੇ ਡਾ. ਕਰੀਮਪੁਰੀ ਨੇ ਇਸ ਫ਼ੈਸਲੇ ਨੂੰ ਪੰਜਾਬ ਨਾਲ ਇੱਕ ਵੱਡਾ ਧੱਕਾ ਕਰਾਰ ਦਿੰਦਿਆਂ ਕਿਹਾ ਕਿ  ਇਹ ਫੈਸਲਾ ਸਿੱਧੇ ਤੌਰ ’ਤੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਕੋਲੋਂ ਖੋਹਣ ਦੀ ਇੱਕ ਸਾਜ਼ਿਸ਼ ਹੈ, ਜਿਸ ਨੂੰ ਬਹੁਜਨ ਸਮਾਜ ਪਾਰਟੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

Advertisement

ਉਨ੍ਹਾਂ ਕਿਹਾ ਕਿ ਬਸਪਾ ਪੰਜਾਬ, ਕੇਂਦਰ ਸਰਕਾਰ ਦੇ ਇਸ ਲੋਕਤੰਤਰ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲੇ ਦੀ ਪੁਰਜ਼ੋਰ ਨਿੰਦਾ ਕਰਦੀ ਹੈ। ਕਿਉਂਕਿ ਇਹ ਪੰਜਾਬ ਦੇ ਹੱਕਾਂ ’ਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਇਤਿਹਾਸਕ ਅਤੇ ਕਾਨੂੰਨੀ ਹੱਕ ਹੈ ਅਤੇ ਇਸ ਦੇ ਪ੍ਰਬੰਧਕੀ ਢਾਂਚੇ ਨੂੰ ਖ਼ਤਮ ਕਰਨਾ ਸੂਬੇ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ।

ਡਾ. ਕਰੀਮਪੁਰੀ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਬਿਨਾਂ ਕਿਸੇ ਦੇਰੀ ਦੇ ਇਸ ਫ਼ੈਸਲੇ ਨੂੰ ਵਾਪਸ ਲਵੇ ਅਤੇ ਸੈਨਟ ਤੇ ਸਿੰਡੀਕੇਟ ਦੀਆਂ ਚੋਣਾਂ ਨੂੰ ਬਹਾਲ ਕਰੇ। ਉਨ੍ਹਾਂ ਕਿਹਾ ਕਿ ਸੈਨਟ ਅਤੇ ਸਿੰਡੀਕੇਟ ਯੂਨੀਵਰਸਿਟੀ ਦੀਆਂ ਸੱਭ ਤੋਂ ਉੱਚੀਆਂ ਲੋਕਤੰਤਰੀ ਸੰਸਥਾਵਾਂ ਹਨ। ਇਨ੍ਹਾਂ ਨੂੰ ਭੰਗ ਕਰਨਾ ਵਿਦਿਅਕ ਅਤੇ ਪ੍ਰਬੰਧਕੀ ਖ਼ੁਦਮੁਖਤਿਆਰੀ ਦੇ ਨਾਲ-ਨਾਲ ਲੋਕਤੰਤਰ ਦਾ ਵੀ ਕਤਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਪੰਜਾਬ ਦੇ ਸਮੂਹ ਵਿੱਦਿਅਕ ਅਤੇ ਸਿਆਸੀ ਸੰਗਠਨਾਂ ਨੂੰ ਵੀ ਇਸ ਮੁੱਦੇ ’ਤੇ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਕੇਂਦਰ ਸਰਕਾਰ ਨੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ: ਲੱਖੋਵਾਲ

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਦੀ ਰਬੜ ਦੀ ਮੋਹਰ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿੱਧੇ ਤੌਰ ਤੇ ਪੰਜਾਬੀਆਂ ਦੇ ਹੱਕਾਂ ’ਤੇ ਹਮਲਾ ਹੈ ਜਿਸ ਨਾਲ ਸੂਬੇ ਦੀ ਵਿਰਾਸਤੀ ਪਛਾਣ ਕਮਜ਼ੋਰ ਹੋਵੇਗੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਰੱਦ ਨਹੀਂ ਕੀਤਾ ਤਾਂ ਇਸ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ੋਰਦਾਰ ਸੰਘਰਸ਼ ਵਿੱਢੇਗੀ।

ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ 4 ਨਵੰਬਰ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਕੇਪਸਨ

ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ । -ਫੋਟੋ: ਇੰਦਰਜੀਤ ਵਰਮਾ

Advertisement
Show comments