ਬਾਲਿਆਂ ਦੀਆਂ ਛੱਤਾਂ ਵਾਲਿਆਂ ਨੂੰ 2.5 ਕਰੋੜ ਦੇ ਚੈੱਕ ਵੰਡੇ

ਬਾਲਿਆਂ ਦੀਆਂ ਛੱਤਾਂ ਵਾਲਿਆਂ ਨੂੰ 2.5 ਕਰੋੜ ਦੇ ਚੈੱਕ ਵੰਡੇ

ਚੈਕ ਵੰਡਣ ਤੋਂ ਬਾਅਦ ਲੋਕਾਂ ਦੇ ਨਾਲ ਵਿਧਾਇਕ ਸੁਰਿੰਦਰ ਡਾਬਰ। -ਫੋਟੋ:ਇੰਦਰਜੀਤ ਵਰਮਾ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 23 ਅਕਤੂਬਰ

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਸੁਰਿੰਦਰ ਡਾਵਰ ਨੇ ਅੱਜ 100 ਲਾਭਪਾਤਰੀਆਂ ਨੂੰ 25 ਲੱਖ ਰੁਪਏ ਦੇ ਚੈੱਕ ਸੌਂਪੇ ਗਏ ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ। ਵਾਰਡ ਨੰਬਰ-59 ਵਿੱਚ ਸਮਾਗਮ ਦੌਰਾਨ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ 1 ਹਜ਼ਾਰ ਨਿਵਾਸੀਆਂ ਲਈ 2.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਦੀਆਂ ਹਨ ਤਾਂ ਜੋ ਉਹ ਆਪਣੀਆਂ ਛੱਤਾਂ ’ਤੇ ਪੱਕਾ ਲੈਂਟਰ ਪਾ ਸਕਣ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲਾਭਪਾਤਰੀ ਗਰੀਬੀ ਰੇਖਾ ਤੋਂ ਹੇਠਲੇ ਵਰਗ ਨਾਲ ਸਬੰਧਤ ਹਨ। ਵਿਧਾਇਕ ਡਾਵਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਲੋਕਾਂ ਲਈ ਇਹ ਨਵੀਂ ਵਿੱਤੀ ਸਹਾਇਤਾ ਸ਼ੁਰੂ ਕਰਨ ਲਈ ਸ਼ਲਾਘਾ ਕੀਤੀ ਤਾਂ ਜੋ ਉਹ ਪੱਕੇ ਘਰਾਂ ਵਿੱਚ ਰਹਿ ਸਕਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਚੰਨੀ ਨੇ ਮੁੱਖ ਮੰਤਰੀ ਪੰਜਾਬ ਦੀ ਕਮਾਨ ਸੰਭਾਲੀ ਹੈ, ਸਰਕਾਰ ਵੱਲੋਂ ਕਈ ਗਰੀਬ ਪੱਖੀ ਉਪਰਾਲੇ ਕੀਤੇ ਗਏ ਹਨ ਅਤੇ ਗਰੀਬ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿੱਚ 2 ਕਿੱਲੋਵਾਟ ਤੋਂ ਘੱਟ ਲੋਡ ਵਾਲੇ 35 ਹਜ਼ਾਰ ਘਰੇਲੂ ਖਪਤਕਾਰਾਂ ਦੇ 35 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਲੋੜੀਂਦੀ ਰਾਹਤ ਮਿਲੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All