ਜਗਰਾਉਂ: ਕਰੋਨਾ ਰੋਕਥਾਮ ਲਈ ਸਰਗਰਮ ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਰ ਇਕ ਸਾਦਾ ਸਮਾਗਮ ਕਰ ਕੇ ਲੋਕਾਂ ਨੂੰ ਜਾਗਰੂਕ ਕਰਕੇ ਮਾਸਕ ਵੰਡੇ। ਇਲਾਕੇ ’ਚ ਇਸ ਸਬੰਧੀ ਜਾਗਰੂਕਤਾ ਲਈ ਪ੍ਰਚਾਰ ਗੱਡੀ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਕੋਵਿਡ-19 ਨੇ ਇਕ ਸਾਲ ਦੇ ਅੰਦਰ ਜ਼ਿੰਦਗੀ ਦੀ ਤੋਰ ਬਦਲ ਦਿੱਤੀ ਹੈ। ਇਸ ਖ਼ਤਰਨਾਕ ਬਿਮਾਰੀ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ। ਜ਼ਰੂਰੀ ਸਾਵਧਾਨੀਆਂ ਵਰਤ ਕੇ ਹੀ ਅੱਗੇ ਵਧਣਾ ਹੋਵੇਗਾ ਅਤੇ ਮਾਸਕ ਹੁਣ ਜ਼ਿੰਦਗੀ ਦਾ ਹਿੱਸਾ ਬਣ ਚੁੱਕਾ ਹੈ। ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੁਸਾਇਟੀ ਪਿੰਡਾਂ ਅੰਦਰ ਲੋਕਾਂ ਨੂੰ ਮਾਸਕ ਪਹਿਨਣ, ਆਪਸੀ ਦੂਰੀ ਬਣਾਉਣ, ਸਰੀਰ ਦੀ ਸਫ਼ਾਈ ਰੱਖਣ ਅਤੇ ਬਿਨਾਂ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਆਖ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ