ਖੰਨਾ: ਇਥੇ ਅੱਜ ਕੈਬਨਿਟ ਮੰਤਰੀ ਗੁਰਕੀਰਤ ਸਿਘ ਕੋਟਲੀ ਨੇ ਪਿੰਡਾਂ ਦੇ ਵਧੇਰੇ ਵਿਕਾਸ ਕਾਰਜਾਂ ਲਈ 39 ਪੰਚਾਇਤਾਂ ਨੂੰ 3 ਕਰੋੜ 86 ਲੱਖ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ। ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਅਪਗ੍ਰੇਡ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੰਤਰੀ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੰਨਾ ਦੇ ਨੇੜਲੇ ਪਿੰਡ ਰੋਹਣੋਂ ਕਲਾਂ ਵਿੱਚ ਰੈਲੀ ਨੂੰ ਸੰਬੋਧਨ ਕਰਨ ਤੋਂ ਇਲਾਵਾ ਸਪੋਰਟਸ ਪਾਰਕ ਤੇ ਪੰਚਾਇਤ ਘਰ ਦਾ ਉਦਘਾਟਨ ਕਰਨਗੇ। ਇਸ ਮੌਕੇ ਗੁਰਦੀਪ ਸਿੰਘ ਰਸੂਲੜਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਹਰਜਿੰਦਰ ਸਿੰਘ, ਰੁਪਿੰਦਰ ਸਿੰਘ ਰਾਜਾਗਿੱਲ, ਰਜਿੰਦਰ ਸਿੰਘ ਲੱਖਾ, ਗੁਰਮੁੱਖ ਸਿੰਘ ਚਾਹਲ, ਹਰਿੰਦਰ ਸਿੰਘ, ਭਲਿੰਦਰ ਸਿੰਘ, ਯਾਦਵਿੰਦਰ ਸਿੰਘ, ਅਵਤਾਰ ਸਿੰਘ, ਸੰਤ ਸਿੰਘ, ਜਸਪਾਲ ਸਿੰਘ, ਬਲਜਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ