ਪੱਤਰ ਪ੍ਰੇਰਕ
ਕੁੱਪ ਕਲਾਂ, 2 ਸਤੰਬਰ
ਪਿੰਡ ਕੰਗਣਵਾਲ ਵਿੱਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਚੈੱਕ ਵੰਡੇ ਗਏ । ਮੈਂਬਰ ਬਲਾਕ ਸਮਿਤੀ ਕਮਲ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ , ਸਰਪੰਚ ਰੁਪਿੰਦਰ ਸਿੰਘ ਪਿੰਦੂ ਅਤੇ ਐੱਸਡੀਐੱਮ ਅਹਿਮਦਗੜ੍ਹ ਹਰਬੰਸ ਸਿੰਘ ਵੱਲੋਂ ਅੱਜ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਯੋਜਨਾ ਤਹਿਤ 498 ਲਾਭਪਾਤਰੀਆਂ ਨੂੰ 750 ਤੋਂ ਵਧਾ ਕੇ 1500 ਰੁਪਏ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਮੌਕੇ ਸਮੂਹ ਪੰਚਾਇਤ , ਕਲੱਬ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਮੂਹ ਮੈਂਬਰ, ਚੇਅਰਮੈਨ ਬਲਜਿੰਦਰ ਸਿੰਘ, ਤੇਜੀ ਸਿੰਘ ਕਮਾਲਪੁਰ , ਸੁਪਰਵਾਈਜ਼ਰ ਕਰਮਜੀਤ ਕੌਰ ਅਤੇ ਆਂਗਣਵਾੜੀ ਵਰਕਰਜ਼ ਮੌਜੂਦ ਸਨ ।