ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਸਤੰਬਰ
ਆਮ ਆਦਮੀ ਪਾਰਟੀ ਦੇ ਹਲਕਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਆਪਣੇ ਦਫ਼ਤਰ ਵਿਚ ਬਜ਼ੁਰਗਾਂ ਅਤੇ ਵਿਧਵਾ ਨੂੰ ਪੈਨਸ਼ਨਾਂ ਦੇ ਪੱਤਰ ਵੰਡੇ। ਇਸ ਮੌਕੇ ਭੋਲਾ ਗਰੇਵਾਲ ਨੇ ਦੱਸਿਆ ਕਿ 2017 ਵਿਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਨੇ 2000 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਅੱਜ ਸਰਕਾਰ ਬਣੀ ਨੂੰ ਪੰਜ ਸਾਲ ਪੂਰੇ ਹੋਣ ਵਾਲੇ ਨੇ ਤੇ ਹੁਣ 1500 ਰੁਪਏ ਪੈਨਸ਼ਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ।