ਲੁਧਿਆਣਾ: ਕੀਰਤਨ ਸੇਵਾ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਣ ਲਈ ਸਮਾਗਮ ਕੀਤਾ ਗਿਆ। ਇਸ ਵਿੱਚ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਪ੍ਰੇਮ ਸਿੰਘ ਨੇ ਰਾਸ਼ਨ ਵੰਡਣ ਦੀ ਰਸਮ ਅਦਾ ਕੀਤੀ। ਮਾਡਲ ਟਾਊਨ ਐਕਸਟੈਨਸ਼ਨ ਸਥਿਤ ਦਫ਼ਤਰ ਵਿੱਚ ਰਾਸ਼ਨ ਵੰਡਣ ਸਮੇਂ ਆਗੂਆਂ ਨੇ ਕਿਹਾ ਕਿ ਗੁਰੂ ਸਹਬਿਾਨ ਵੱਲੋਂ ਬਖਸ਼ੇ ਸੇਵਾ ਸਕੰਲਪ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜ ਕੀਤੇ ਜਾ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ