ਸਮਰਾਲਾ: ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਅੱਜ ਹਲਕੇ ਦੀਆਂ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ। ਆਪਣੇ ਨਿਵਾਸ ’ਤੇ ਕਰਵਾਏ ਗਏ ਸਮਾਗਮ ਵਿੱਚ ਵਿਧਾਇਕ ਢਿੱਲੋਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਵੱਲੋਂ ਹਲਕੇ ਦੀਆਂ 334 ਔਰਤਾਂ ਨੂੰ ਮੁਫ਼ਤ ਵਿੱਚ ਸਿਲਾਈ ਮਸ਼ੀਨਾਂ ਵੰਡਦੇ ਹੋਏ ਐਲਾਨ ਕੀਤਾ ਕਿ ਹਰ ਇੱਕ ਲਾਭਪਾਤਰੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾਵੇਗਾ। ਇਸ ਮੌਕੇ ਬੀਬੀ ਮਲਕੀਤ ਕੌਰ ਢਿੱਲੋਂ, ਬਲਾਕ ਸਮਿਤੀ ਸਮਰਾਲਾ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ਼ਕਤੀ ਆਨੰਦ, ਜ਼ਿਲ੍ਹਾ ਪਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ ਬਲਾਲਾ, ਸਨੀ ਦੂਆ ਸੀਨੀਅਰ ਵਾਇਸ ਪ੍ਰਧਾਨ ਨਗਰ ਕੌਸਲ ਅਤੇ ਲੱਬੀ ਢਿੱਲੋਂ ਹਾਜ਼ਰ ਸਨ। -ਪੱਤਰ ਪ੍ਰੇਰਕ