ਖੰਨਾ: ਅੱਜ ਇਥੋਂ ਦੇ ਨੇੜਲੇ ਪਿੰਡ ਮਾਣਕ ਮਾਜਰਾ ਵਿੱਚ ਕਾਂਗਰਸ ਸਰਕਾਰ ਦੁਆਰਾ ਬਣਾਏ ਸਮਾਰਟ ਕਾਰਡ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨੰਬਰਦਾਰ ਬਲਜਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਸਮਾਰਟ ਰਾਸ਼ਨ ਕਾਰਡ ਬਣਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਜਸਵਿੰਦਰ ਸਿੰਘ ਨੇ ਕਿਹਾ ਕਿ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਯਤਨਾਂ ਸਦਕਾ ਪਿੰਡ ਦਾ ਹੁਣ ਤੱਕ ਸਰਵਪੱਖੀ ਵਿਕਾਸ ਹੋਇਆ ਅਤੇ ਬਿਨ੍ਹਾਂ ਪੱਖਪਾਤ ਹਰ ਵਰਗ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਮਨਜੀਤ ਕੌਰ, ਹਰਪਾਲ ਕੌਰ, ਪਰਮਜੀਤ ਕੌਰ, ਕੁਲਵੰਤ ਸਿੰਘ, ਅਮਰੀਕ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ, ਹੰਸਾ ਸਿੰਘ, ਗੁਰਪ੍ਰੀਤ ਸਿੰਘ, ਧੰਨਾ ਸਿੰਘ, ਹਰੀ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ