ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਦੇ ਹੋਏ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ।

ਦੇਵਿੰਦਰ ਸਿੰਘ ਜੱਗੀ

ਪਾਇਲ, 22 ਸਤੰਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪਹਿਲ ਦੇ ਆਧਾਰ ‘ਤੇ ਪੂਰੇ ਕੀਤੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਵੇਲੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣਾਂ ਸਮੇਂ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਸੀ ਉਹ ਕਰ ਕੇ ਪੂਰਾ ਦਿਖਾਇਆ, ਭਾਵੇਂ ਕੁਝ ਸਮਾਂ ਜ਼ਰੂਰ ਲੱਗ ਗਿਆ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਪਾਇਲ ਨੂੰ 139 ਸਮਾਰਟ ਫੋਨ ਦਿੱਤੇ ਗਏ ਹਨ, ਜੋ ਕੋਵਿਡ -19 ਦੌਰਾਨ ਬੱਚਿਆਂ ਦੀ ਆਨ ਲਾਈਨ ਪੜ੍ਹਾਈ ਵਿਚ ਵਧੇਰੇ ਸਹਾਈ ਹੋਣਗੇ। ਉਨ੍ਹਾਂ ਕਿਹਾ ਹਲਕੇ ਦੇ ਸਾਰੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ‘ਤੇ ਸਮਾਰਟ ਫੋਨ ਦਿੱਤੇ ਜਾਣਗੇ ਤਾਂ ਜੋ ਕੋਈ ਵੀ ਵਿਦਿਆਰਥੀ ਨਿਰਾਸ਼ ਨਾ ਹੋਵੇ। ਵਿਧਾਇਕ ਲੱਖਾ ਨੇ ‘ਆਪ’ ਤੇ ਲੋਕ ਇਨਸਾਫ਼ ਪਾਰਟੀ ਉਤੇ ਵਰ੍ਹਦਿਆਂ ਕਿਹਾ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਆਪਸ ਵਿਚ ਰਲ਼ੇ ਹੋਏ ਹਨ ਜਿਹੜੇ ਆਪਣੇ ਨਿੱਜੀ ਹਿਤਾਂ ਲਈ ਪੰਜਾਬ ਦੇ ਹਰ ਵਰਗ ਨੂੰ ਗੁਮਰਾਹ ਕਰ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਕਰਮਜੀਤ ਕੌਰ, ਪ੍ਰਿੰਸੀਪਲ ਜੁਗਰਾਜਵੀਰ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਤੋਂ ਇਲਾਵਾ ਤਹਿਸੀਲਦਾਰ ਪ੍ਰਦੀਪ ਸਿੰਘ ਬੈਂਸ, ਮਲਕੀਤ ਸਿੰਘ ਗੋਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਪਾਇਲ ਸਣੇ ਸਕੂਲ ਦੇ ਵਿਦਿਆਰਥੀ ਤੇ ਵਿਦਿਆਰਥਣਾਂ ਹਾਜ਼ਰ ਸਨ । 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All