ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਜੂਨ
ਇਥੇ ਨਿਖਿਲ ਸਿੰਗਲਾ ਨੋਬਲ ਟਰੱਸਟ ਵੱਲੋਂ ਸਥਾਨਕ ਮੋਤੀ ਨਗਰ ਸੈਕਟਰ-39 ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਸਕੂਲ ਦੀ ਬੈਡਮਿੰਟਨ ਟੀਮ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਹਨ। ਇਸ ਮੌਕੇ ਟਰੱਸਟ ਦੇ ਚੀਫ ਆਪਰੇਟਿੰਗ ਅਫਸਰ ਪੂਨਮ ਅਤੇ ਸਮਰ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਲਗਾਤਾਰ ਬੈਡਮਿੰਟਨ ਖੇਡ ਰਹੇ ਬੱਚਿਆਂ ਦੀ ਮਿਹਨਤ ਦੇਖਦੇ ਹੋਏ ਟਰੱਸਟ ਵੱਲੋਂ 12 ਖਿਡਾਰੀਆਂ ਲਈ ਖੇਡ ਕਿੱਟਾਂ, ਬੂਟ, ਬੈਡਮਿੰਟਨ ਸੈੱਟ ਅਤੇ ਹੋਰ ਖੇਡਾਂ ਦਾ ਸਾਮਾਨ ਵੰਡਿਆ ਗਿਆ ਹੈ। ਸ੍ਰੀ ਸੇਖੋਂ ਨੇ ਦੱਸਿਆ ਕਿ ਖੇਡ ਕਿੱਟਾਂ ਤੋਂ ਇਲਾਵਾ ਟਰੱਸਟ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਰਓ ਸਿਸਟਮ ਵੀ ਲਗਵਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸ਼ਨ ਸਿੰਘ, ਮੀਨਾਕਸ਼ੀ, ਯੋਗੇਸ਼ ਲੁਥਰਾ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।