ਲੁਧਿਆਣਾ: ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਮਾਡਲ ਟਾਊਨ ਸਥਿਤ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਚੇਅਰਮੈਨ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਪਰਗਟ ਸਿੰਘ ਦੀ ਅਗਵਾਈ ਹੇਠ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਇਹ ਖੇਡਾਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਮਨੀਤਾ ਕਾਹਲੋਂ, ਕਾਲਜ ਪ੍ਰਬੰਧਕ ਕਮੇਟੀ ਦੇ ਆਗੂ ਗੁਰਵਿੰਦਰ ਸਿੰਘ ਸਰਨਾ ਤੋਂ ਇਲਾਵਾ ਹੋਰ ਵੀ ਮੈਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ