ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਸਤੰਬਰ
ਆਮ ਆਦਮੀ ਪਾਰਟੀ ਦੇ ਹਲਕਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਆਪਣੇ ਦਫ਼ਤਰ ਵਿਚ ਬਜ਼ੁਰਗਾਂ ਅਤੇ ਵਿਧਵਾ ਨੂੰ ਪੈਨਸ਼ਨਾਂ ਦੇ ਪੱਤਰ ਵੰਡੇ। ਇਸ ਮੌਕੇ ਭੋਲਾ ਗਰੇਵਾਲ ਨੇ ਦੱਸਿਆ ਕਿ 2017 ਵਿਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਨੇ 2000 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਅੱਜ ਸਰਕਾਰ ਬਣੀ ਨੂੰ ਪੰਜ ਸਾਲ ਪੂਰੇ ਹੋਣ ਵਾਲੇ ਨੇ ਤੇ ਹੁਣ 1500 ਰੁਪਏ ਪੈਨਸ਼ਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਅਕਾਲੀ, ਭਾਜਪਾ, ਕਾਂਗਰਸ ਨੇ 74 ਸਾਲ ਰਾਜ ਕੀਤਾ ਪਰ ਲੋਕਾਂ ਨੂੰ ਝੂਠ ਬੋਲ ਕੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪਹਿਲੇ ਦਿਨ ਤੋਂ ਹੀ 2500 ਰੁਪਏ ਪੈਨਸ਼ਨ ਦੇ ਰਹੀ ਹੈ 2022 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਿੱਲੀ ਵਾਲਾ ਮਾਡਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਜਤਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਚੰਨੀ, ਰਾਕੇਸ਼ ਕੁਮਾਰ ਸ਼ਰਮਾ, ਅਸ਼ਵਨੀ ਸ਼ਰਮਾ ਆਦਿ ਹਾਜ਼ਰ ਸਨ।
ਕੈਪਸ਼ਨ: ਬਜ਼ੁਰਗਾਂ ਨੂੰ ਪੈਨਸ਼ਨ ਦੇ ਪੱਤਰ ਵੰਡਦੇ ਹੋਏ ਗਰੇਵਾਲ ਭੋਲਾ ਤੇ ਹੋਰ। -ਫੋਟੋ: ਬਸਰਾ