ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾਂ ਜੇਲ੍ਹਾਂ ਦੀ ਚੈਕਿੰਗ

ਬੰਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਦੀ ਕੀਤੀ ਜਾਂਚ
ਜੇਲ੍ਹ ਦਾ ਮੁਆਇਨਾ ਕਰਦੀ ਹੋਈ ਜਿਲ੍ਹਾ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ।
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਲੁਧਿਆਣਾ ਦੀਆਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕਰਦਿਆਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਵੀ ਹੁਕਮ ਜਾਰੀ ਕੀਤੇ। ਚੈਕਿੰਗ ਦੌਰਾਨ ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ, ਉਥੇ ਬਣ ਰਿਹਾ ਖਾਣਾ ਦਾਲ ਤੇ ਰੋਟ ਨੂੰ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ, ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਅਤੇ ਮੌਕੇ ’ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ । ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਕਿ ਜੇ ਉਹ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਉਨ੍ਹਾਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਪਾਈਆਂ ਗਈਆਂ ਖਾਮੀਆਂ ’ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।

ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਮਿਤ ਸੱਭਰਵਾਲ, ਡੇਜ਼ੀ ਬਾਂਗੜ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਰਿੰਦਰਜੀਤ ਸਿੰਘ ਰੰਧਾਵਾ, ਸੁਪਰਡੰਟ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ, ਬੋਰਸਟਲ ਜੇਲ੍ਹ ਆਦਿ ਮੌਜੂਦ ਸਨ।

Advertisement

Advertisement
Show comments