ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪ੍ਰਾਇਮਰੀ ਸਕੂਲਾਂ ਦਾ ਦੌਰਾ

ਸਟੇਟ ਐਵਾਰਡ ਲਈ ਅਪਲਾਈ ਕਰਨ ਵਾਲੇ ਅਧਿਆਪਕਾਂ ਦਾ ਰਿਕਾਰਡ ਜਾਂਚਿਆ
ਸਕੂਲਾਂ ਦੀ ਚੈਕਿੰਗ ਦੌਰਾਨ ਜਿਲਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਬੱਚਿਆਂ ਨਾਲ। ਫੋਟੋ-ਜੱਗੀ
Advertisement

ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਰਵਿੰਦਰ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੁਟਾਹਰੀ, ਸਰਕਾਰੀ ਪ੍ਰਾਇਮਰੀ ਸਕੂਲ ਖੱਟੜਾ ਚੁਹਾਰਮ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ ਪਖਾਨਿਆਂ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਕਲਾਸ ਰੂਮ, ਕਿਚਨ ਗਾਰਡਨ, ਰਸੋਈ, ਦਫ਼ਤਰੀ ਰਿਕਾਰਡ, ਕਿਤਾਬਾਂ ਅਤੇ ਵਰਦੀਆਂ ਸਮੇਤ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਲਾਏ ਜਾ ਰਹੇ ਪੌਦਿਆਂ ਦਾ ਵੀ ਜਾਇਜ਼ਾ ਲਿਆ ਗਿਆ। ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਬੁਟਾਹਰੀ ’ਚ ਸਭ ਤੋਂ ਪਹਿਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਚੈੱਕ, ਸਾਫ਼ ਸਫ਼ਾਈ ਅਤੇ ਸਕੂਲ ਵਿੱਚ ਬੱਚਿਆਂ ਨੂੰ ਛੱਡਣ ਲਈ ਆਏ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ।

ਪਿੰਡ ਖੱਟੜਾ ਚੁਹਾਰਮ ਸਕੂਲ ਦੀਆਂ ਕੁੱਕ ਬੀਬੀਆਂ ਵੱਲੋਂ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ (ਮਿਡ-ਡੇ-ਮਿਲ) ਦੁਪਹਿਰ ਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਦੱਸਿਆ ਕਿ 5 ਸਤੰਬਰ ਨੂੰ ਵਧੀਆਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਲੁਧਿਆਣਾ ਵਿਚੋਂ 9 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਸਟੇਟ ਐਵਾਰਡ ਲਈ ਅਪਲਾਈ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਵੱਡੀ ਪੱਧਰ ’ਤੇ ਗਰਾਂਟਾਂ ਦੇ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਸ ਲਈ ਮੌਜੂਦਾ ਸਮੇਂ ਸਮੁੱਚੇ ਪੰਜਾਬ ਸਮੇਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਕੂਲ ਬੁਲੰਦੀਆਂ ਛੂਹ ਰਹੇ ਹਨ ਅਤੇ ਸਕੂਲਾਂ ਦਾ ਨਤੀਜਾ ਵੀ 100 ਫ਼ੀਸਦ ਹੈ। ਉਨ੍ਹਾਂ ਆਖਿਆ ਕਿ ਭਵਿੱਖ ’ਚ ਵੀ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ।

Advertisement