ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਸਤੰਬਰ
ਬੀ ਐੱਡ ਅਧਿਆਪਕ ਫਰੰਟ ਪੰਜਾਬ ਦੇ ਸੱਦੇ ਉੱਪਰ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਧਰਨਾ ਲਗਾਉਣ ਤੋਂ ਬਾਅਦ ਮੰਗ ਪੱਤਰ ਦਿੱਤਾ ਗਿਆ। ਇਨ੍ਹਾਂ ਅਧਿਆਪਕਾਂ ਵਲੋਂ ਬੰਦ ਕੀਤੇ ਭੱਤੇ ਅਤੇ ਏਸੀਪੀ ਬਹਾਲ ਕਰਨ ਦੀ ਮੰਗ ਕੀਤੀ ਗਈ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਜੀਤਪਾਲ ਸਿੰਘ ਜੱਸੋਵਾਲ, ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ ਕੱਦੋਂ ,ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ, ਜਿਲ੍ਹਾ ਜਨਰਲ ਸਕੱਤਰ ਮੋਹਨਜੀਤ ਸਿੰਘ ਲੁਧਿਆਣਾ ਅਤੇ ਜਿਲ੍ਹਾ ਪ੍ਰੈੱਸ ਸਕੱਤਰ ਜਗਜੀਤ ਸਿੰਘ ਝਾਂਡੇ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੁਲਾਜਮਾਂ ਦੇ ਏਸੀਪੀ, ਪੇਂਡੂ ਭੱਤਾ , ਬਾਰਡਰ ਏਰੀਆ ਭੱਤੇ ਸਮੇਤ ਕੁੱਲ 37 ਤਰ੍ਹਾਂ ਦੇ ਭੱਤੇ ਬੰਦ ਕਰ ਦਿੱਤੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਨਾ ਦੇਣਾ, ਮੁਲਾਜ਼ਮਾਂ ਤੋਂ ਜਬਰੀ ਵਿਕਾਸ ਟੈਕਸ ਵਸੂਲਣਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਇੱਕ ਸਾਲ ਪਹਿਲਾਂ ਨੋਟੀਫਿਕੇਸ਼ਨ ਕਰਕੇ ਲਾਗੂ ਨਾ ਕਰਕੇ, ਸੂਬਾ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ । ਇਸ ਦੇ ਰੋਸ ਵਜੋਂ ਅੱਜ ਬੀ ਐੱਡ ਅਧਿਆਪਕ ਫਰੰਟ ਪੰਜਾਬ ਦੀ ਲੁਧਿਆਣਾ ਇਕਾਈ ਵੱਲੋਂ ਡੀ ਸੀ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ, ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਗਿਆ । ਰੋਸ ਧਰਨੇ ਵਿੱਚ ਹਾਜ਼ਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਦੌਲਤਪੁਰ, ਮਨਜਿੰਦਰ ਸਿੰਘ, ਚਰਨਜੀਤ ਸਿੰਘ ਸੰਗਤਪੁਰਾ, ਖਜਾਨਚੀ ਨਰਿੰਦਰ ਸਿੰਘ ਧੂਲਕੋਟ, ਬਲਵਿੰਦਰ ਸਿੰਘ ਮੰਡਿਆਲਾ, ਧੰਨਾ ਸਿੰਘ ਸਵੱਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਟਾਲ ਮਟੋਲ ਦੀ ਨੀਤੀ ਆਪਣਾ ਕੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਅਣਗੌਲਿਆਂ ਕਰ ਰਹੀ ਹੈ। ਇਸ ਸਮੇਂ ਹਰਜਿੰਦਰ ਸਿੰਘ, ਪਾਲ ਸਿੰਘ ਬੈਨੀਪਾਲ, ਜਸਵਿੰਦਰ ਸਿੰਘ ਸਾਹਨੇਵਾਲ, ਬਾਲਕ੍ਰਿਸ਼ਨ , ਅਨਿਲ ਕੁਮਾਰ, ਤਰਨਜੀਤ ਸਿੰਘ, ਸੁਭਾਸ਼ ਗੋਇਲ, ਮਲਕੀਤ ਸਿੰਘ , ਭੁਪਿੰਦਰ ਤ੍ਰਿਵੇਦੀ, ਰਵਿੰਦਰ ਸਿੰਘ ਕਿਲਾ ਰਾਇਪੁਰ , ਸੰਦੀਪ ਕੁਮਾਰ, ਰਵਿੰਦਰ ਸਿੰਘ ਦੋਰਾਹਾ, ਬੇਅੰਤ ਸਿੰਘ ਫਤਿਹਪੁਰ, ਬੇਅੰਤ ਸਿੰਘ ਇਆਲੀ ਆਦਿ ਹਾਜ਼ਰ ਸਨ।