ਪੱਤਰ ਪ੍ਰੇਰਕ
ਪਾਇਲ, 14 ਮਈ
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਮੰਡੇਰ ਜਰਗ ਦੀ ਯੋਗ ਅਗਵਾਈ ’ਚ ਹਰਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਅਜੇ ਸਿੰਘ ਲਬਿੜਾ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਜਾਫ਼ਰ ਅਲੀ ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਉੱਪ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਸਮੇਤ ਵਫ਼ਦ ਦੀ ਮੁਲਾਕਾਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ। ਇਸ ਮੌਕੇ ਨਵਜੋਤ ਸਿੰਘ ਜਰਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕੰਮਾਂ ਦੀ ਰਿਪੋਰਟ ਸੌਂਪੀ ਗਈ, ਜਿਸ ’ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ‘ਆਪ’ ਸਰਕਾਰ ਵੱਲੋਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ।
ਨਵਜੋਤ ਸਿੰਘ ਜਰਗ ਨੇ ਕਿਹਾ ਕਿ ਸੂਬੇ ਦੇ ਹਰ ਵਰਗ ਦੇ ਲੋਕ ‘ਆਪ’ ਸਰਕਾਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ‘ਆਪ’ ਸਰਕਾਰ ਵੱਲੋਂ ਕਾਨੂੰਨੀ ਸਿਕੰਜ਼ਾ ਕੱਸ ਕੇ ਨਸ਼ਾ ਤਸਕਰਾਂ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੰਗਠਨ ਪ੍ਰਸ਼ਾਸ਼ਨ ਨੂੰ ਹਰ ਪੱਖੋਂ ਸਹਿਯੋਗ ਦੇਵੇਗਾ ਅਤੇ ‘ਆਪ’ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ। ਬਜਟ ਬਾਰੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਤੋਂ ਸਲਾਹ ਲੈ ਕੇ ਬਜਟ ਬਣਾਇਆ ਜਾ ਰਿਹਾ ਹੈ।