ਮੈਕਸ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ
ਵਿਦਿਆਰਥੀਆਂ ਨੂੰ ਬੰਦੀ ਛੋਡ਼ ਦਿਵਸ ਤੇ ਭਗਵਾਨ ਰਾਮ ਦੀ ਘਰ ਵਾਪਸੀ ਬਾਰੇ ਦੱਸਿਆ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੀ ਮਹੱਤਤਾ, ਭਗਵਾਨ ਰਾਮ ਦੀ ਆਯੋਧਿਆ ਵਾਪਸੀ ਦੇ ਇਤਿਹਾਸ ਬਾਰੇ ਦੱਸਿਆ ਗਿਆ ਅਤੇ ਸ਼ਬਦ ਗਾਇਨ ਵੀ ਕੀਤਾ ਗਿਆ। ਇਸ ਮੌਕੇ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਨੇ ਕਾਰਡ ਵਿੱਚ ਰੰਗ ਭਰਨ ਗਤੀਵਿਧੀ ਵਿੱਚ ਹਿੱਸਾ ਲਿਆ। ਦੀਵਾਲੀ ਮਨਾਉਂਦੇ ਹੋਏ ਜਮਾਤ ਪਹਿਲੀ ਤੇ ਦੂਸਰੀ ਦੇ ਵਿਦਿਆਰਥੀਆਂ ਨੇ ਪਲੇ ਡੋ ਨਾਲ ਦੀਵੇ ਤਿਆਰ ਕੀਤੇ। ਸੀਨੀਅਰ ਵਿੰਗ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਲਈ ਪੇਪਰ ਕੈਂਡਲ ਤੇ ਰੰਗੋਲੀ ਬਣਾਈ। ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਫੂਡ ਫੀਐਸਟਾ (ਬਿਨਾ ਅੱਗ ਦੇ ਖਾਣਾ ਬਣਾਉਣ) ਕੱਪਕੇਕ, ਚਾਕਲੇਟ, ਸ਼ਰਬਤ ,ਦੀਵੇ ਅਤੇ ਮੋਮਬੱਤੀਆਂ ਦੀਆਂ ਸਟਾਲਾਂ ਲਗਾ ਕੇ ਤਰ੍ਹਾਂ -ਤਰਾ ਦੀਆਂ ਚੀਜ਼ਾਂ ਕਰ ਕੇ ਸਟਾਲਾਂ ਲਗਾਈਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਵਾਤਾਵਰਨ ਦੀ ਸੰਭਾਲ ਅਤੇ ਸਾਂਝ ਪਾਉਣ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ। ਦੀਵਾਲੀ ਦੇ ਸ਼ੁਭ ਤਿਉਹਾਰ ਤੇ ਸਕੂਲ ਮੈਨੇਜਮੈਂਟ ਵੱਲੋਂ ਸਮੂਹ ਸਟਾਫ ਮੈਂਬਰਾਂ ਨੂੰ ਤੋਹਫੇ ਤੇ ਮਠਿਆਈ ਦਿੱਤੀ ਗਈ। ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਸਭ ਨੂੰ ਸੁਰੱਖਿਅਤ ਅਤੇ ਹਰੀ-ਭਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਕਿੰਡਰ ਗਾਰਟਨ ਸਕੂਲ ਵਿੱਚ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਦੀਵਾਲੀ ਮੌਕੇ ਬਹੁਤ ਹੀ ਵਧੀਆ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆ ਵੱਲੋਂ ਇਸ ਦਿਵਸ ਨਾਲ ਸੰਬੰਧਿਤ ਕਵਿਤਾਵਾਂ, ਭਾਸ਼ਣ ਅਤੇ ਗੀਤ ਵੀ ਪੇਸ਼ ਕੀਤੇ ਗਏ, ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਦੀਆਂ ਵਿਦਿਆਰਥਣਾਂ ਅਤੇ ਤੀਜੀ ਤੋਂ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡਾਂਸ ਤੇ ਭੰਗੜਾ ਪਾਇਆ, ਇਸ ਮੌਕੇ ਬੱਚਿਆਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਦੀਵਿਆ ਦੀ ਸਜਾਵਟ, ਕਾਰਡ ਬਣਾਏ ਅਤੇ ਕਾਗਜ਼ ਦੀਆਂ ਲੜੀਆਂ ਬਣਾਈਆਂ। ਇਹ ਪ੍ਰਦਰਸ਼ਨੀ ਸਭ ਦੀ ਖਿੱਚ ਦਾ ਕੇਂਦਰ ਬਣੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਦੱਸਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉੱਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ ਅਤੇ ਪ੍ਰਿੰਸੀਪਲ ਰਣਜੋਤ ਕੌਰ ਨੇ ਬੱਚਿਆਂ ਤੇ ਆਧਿਆਪਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।