ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੁਲਾਈ
ਹਿੰਦੂ ਨਿਆਂ ਪੀਠ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਗ ਪੱਤਰ ਸੌਂਪ ਕੇ ਫਤਹਿਗੜ੍ਹ ਸਾਹਿਬ ਸਥਿਤ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਸਾਂਭ-ਸੰਭਾਲ ਕਰਨ ਦੀ ਮੰਗ ਕੀਤੀ ਗਈ ਹੈ।
ਜਥੇਬੰਦੀ ਦੇ ਆਗੂਆਂ ਅਸ਼ੋਕ ਧੀਰ ਅਤੇ ਪ੍ਰਵੀਨ ਡੰਗ ਨੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਸਾਂਭ-ਸੰਭਾਲ ਸਰਕਾਰੀ ਖਰਚ ’ਤੇ ਕੀਤੀ ਜਾਵੇ। ਸ੍ਰੀ ਪ੍ਰਵੀਨ ਡੰਗ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਨੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਅੰਤਿਮ ਸਸਕਾਰ ਲਈ 78 ਹਜ਼ਾਰ ਸੋਨੇ ਦੀਆਂ ਮੋਹਰਾਂ ਦੇ ਕੇ ਸਭ ਤੋਂ ਮਹਿੰਗੀ ਜਗ੍ਹਾ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਉਨ੍ਹਾਂ ਲਈ ਕੁਝ ਨਹੀਂ ਕੀਤਾ ਜਾ ਰਿਹਾ। ਕੈਬਨਿਟ ਮੰਤਰੀ ਆਸ਼ੂ ਨੇ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਨਾਲ ਇਸ ਬਾਰੇ ਗੱਲਬਾਤ ਕਰਨਗੇ। ਇਸ ਮੌਕੇ ਸਤੀਸ਼ ਅਰੋੜਾ, ਅਸ਼ੋਕ ਕੁਮਾਰ ਅਸ਼ੋਕਾ ਅਤੇ ਅਭੀ ਛਾਬੜਾ ਆਦਿ ਹਾਜ਼ਰ ਸਨ।