ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਾਕਟਰ ਦਿਵਸ: ਲੋਕ ਸੇਵਾ ਸੁਸਾਇਟੀ ਵੱਲੋਂ 15 ਡਾਕਟਰ ਸਨਮਾਨਿਤ

ਨਿੱਜੀ ਪੱਤਰ ਪ੍ਰੇਰਕ ਜਗਰਾਉਂ, 1 ਜੁਲਾਈ ਸਥਾਨਕ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਨੇ ਅੱਜ ਡਾਕਟਰ ਦਿਵਸ ਮਨਾਉਂਦੇ ਹੋਏ ਸ਼ੰਕਰਾ ਆਈ ਹਸਪਤਾਲ ਦੇ 15 ਡਾਕਟਰਾਂ ਦਾ ਸਨਮਾਨ ਕੀਤਾ। ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਰਾਜਿੰਦਰ ਜੈਨ ਕਾਕਾ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ...
Advertisement

ਨਿੱਜੀ ਪੱਤਰ ਪ੍ਰੇਰਕ

ਜਗਰਾਉਂ, 1 ਜੁਲਾਈ

Advertisement

ਸਥਾਨਕ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਨੇ ਅੱਜ ਡਾਕਟਰ ਦਿਵਸ ਮਨਾਉਂਦੇ ਹੋਏ ਸ਼ੰਕਰਾ ਆਈ ਹਸਪਤਾਲ ਦੇ 15 ਡਾਕਟਰਾਂ ਦਾ ਸਨਮਾਨ ਕੀਤਾ। ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਰਾਜਿੰਦਰ ਜੈਨ ਕਾਕਾ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਰਾਜਿੰਦਰ ਜੈਨ ਕਾਕਾ ਨੇ ਡਾਕਟਰਾਂ ਨੂੰ ਡਾਕਟਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਉਨ੍ਹਾਂ ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ ਦੇ ਨਾਲ ਜੈ ਡਾਕਟਰ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਡਾਕਟਰਾਂ ਵਲੋਂ ਤਨ, ਮਨ ਤੇ ਆਤਮਾ ਨਾਲ ਜੋ ਸੇਵਾ ਨਿਭਾਈ ਜਾ ਰਹੀ ਹੈ ਉਸ ਦਾ ਸਤਿਕਾਰ ਕਰਦੇ ਹੋਏ ਸੰਸਥਾ ਵਲੋਂ ਡਾਕਟਰਾਂ ਦਾ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਨਿਭਾਏ ਜਾ ਰਹੇ ਅਹਿਮ ਰੋਲ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸ਼ੰਕਰਾ ਹਸਪਤਾਲ ਦੇ ਡਾਕਟਰਾਂ ਦਾ ਸੁਸਾਇਟੀ ਨੂੰ ਹਮੇਸ਼ਾ ਹੀ ਸਹਿਯੋਗ ਮਿਲਦਾ ਰਹਿੰਦਾ ਹੈ ਜਿਸ ਦੀ ਬਦੌਲਤ ਹੀ ਸੁਸਾਇਟੀ ਨੇ ਇਲਾਕੇ ਵਿੱਚੋਂ ਚਿੱਟੇ ਮੋਤੀਏ ਦੇ ਖ਼ਾਤਮੇ ਕਰਨ ਦਾ ਟੀਚਾ ਮਿਥਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸੁਸਾਇਟੀ ਵੱਲੋਂ ਹਰੀਕੇ ਦੇ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਸ਼ੰਕਰਾ ਹਸਪਤਾਲ ਦੇ ਡਾਕਟਰਾਂ ਦੇ ਸਹਿਯੋਗ ਨਾਲ ਚਿੱਟੇ ਮੋਤੀਏ ਦੇ ਮਰੀਜ਼ਾਂ ਲਈ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਜਗਰਾਉਂ ਵਿੱਚ ਲਗਾਇਆ ਜਾਂਦਾ ਹੈ। ਇਸ ਮੌਕੇ ਸ਼ੰਕਰਾ ਹਸਪਤਾਲ ਦੇ ਡਾ. ਮਨੋਜ ਗੁਪਤਾ, ਡਾ. ਰੁਮਿੰਦਰ ਕੌਰ, ਡਾ. ਰੁਚੀ ਸਿੰਘ, ਡਾ. ਮਨਮੀਤ ਸਿੰਘ, ਡਾ. ਮਨਜੋਤ ਕੌਰ, ਡਾ. ਨਵਦੀਪ ਸਿੰਘ ਸੇਠੀ, ਡਾ. ਦੀਪਿਕਾ, ਡਾ. ਮੋਨਿਕਾ ਸਿੰਘ, ਡਾ. ਜਸਲੀਨ ਸਿੰਘ, ਡਾ. ਸ਼ਿਵਮ ਮਨੂ ਗੁਪਤਾ, ਡਾ. ਅਰਬਾਜ਼, ਡਾ. ਪੂਜਾ ਰਾਣੀ, ਡਾ. ਪੁਸ਼ਪ ਲਤਾ ਵਰਮਾ ਸਮੇਤ ਅੰਮ੍ਰਿਤਪਾਲ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਸੁਖਦੇਵ ਗਰਗ, ਕੰਵਲ ਕੱਕੜ, ਆਰਕੇ ਗੋਇਲ, ਮਨੀਸ਼ ਬਾਂਸਲ, ਪਰਵੀਨ ਮਿੱਤਲ ਆਦਿ ਹਾਜ਼ਰ ਸਨ।

Advertisement