DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Domestic Dispute: ਨੌਜਵਾਨ ਨੇ ਸਹੁਰੇ ਘਰ ਖ਼ੁਦਕੁਸ਼ੀ ਕੀਤੀ

ਪਤਨੀ ਨੂੰ ਲੈਣ ਆਇਆ ਸੀ ਨੌਜਵਾਨ; ਸੱਸ ਗ੍ਰਿਫ਼ਤਾਰ

  • fb
  • twitter
  • whatsapp
  • whatsapp
featured-img featured-img
ਮਨਦੀਪ ਸਿੰਘ
Advertisement

ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸਾਇਆਂ ਕਲਾਂ ਵਿੱਚ ਪਤਨੀ ਨੂੰ ਲੈਣ ਲਈ ਸਹੁਰੇ ਘਰ ਆਏ ਨੌਜਵਾਨ ਦੀ ਜਹਿਰੀਲੀ ਚੀਜ਼ ਨਿਗਲਣ ਕਰ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੱਗੜਪੁਰ ਜ਼ਿਲ੍ਹਾ ਸੰਗਰੂਰ ਵਜੋਂ ਹੋਈ। ਮ੍ਰਿਤਕ ਆਪਣੀ ਪਤਨੀ ਨੂੰ ਲੈਣ ਲਈ ਸਾਇਆਂ ਕਲਾਂ ਆਇਆ ਸੀ।ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਘਰ ਵਿੱਚ ਕਲੇਸ਼ ਹੋ ਗਿਆ। ਇਸ ਦੌਰਾਨ ਨੌਜਵਾਨ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਤੁਰੰਤ ਡੇਹਲੋਂ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਪਟਿਆਲਾ ਵਿੱਚ ਇਲਾਜ ਦੌਰਾਨ ਮਨਦੀਪ ਸਿੰਘ ਦੀ ਮੌਤ ਹੋ ਗਈ। ਉਸ ਦੀ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਘਟਨਾ ਪਿੱਛੇ ਸਹੁਰੇ ਪਰਿਵਾਰ ਦਾ ਹੱਥ ਦੱਸਦਿਆਂ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਡੇਹਲੋਂ ਦੇ ਐੱਸ ਐੱਚ ਓ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਕੇ ਮ੍ਰਿਤਕ ਦੀ ਸੱਸ ਜਸਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। ਇਸ ਮੌਕੇ ਪਿੰਡ ਗੱਗੜਪੁਰ ਤੋਂ ਸਰਪੰਚ ਕੁਲਵਿੰਦਰ ਸਿੰਘ ,ਸਾਬਕਾ ਸਰਪੰਚ ਚਮਕੌਰ ਸਿੰਘ, ਪੰਚ ਗੁਰਲਾਲ ਸਿੰਘ, ਕਿਸਾਨ ਆਗੂ ਕੁਲਵੰਤ ਸਿੰਘ, ਪੰਚ ਬਲਜਿੰਦਰ ਸਿੰਘ ,ਮਨਦੀਪ ਸਿੰਘ ਅਤੇ ਸੁਰਜੀਤ ਸਿੰਘ ਹਾਜ਼ਰ ਸਨ।

Advertisement

Advertisement
Advertisement
×