ਦੋਰਾਹਾ (ਪੱਤਰ ਪ੍ਰੇਰਕ): ਇਥੋਂ ਦੇ ਨਿਰੰਕਾਰੀ ਭਵਨ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਹਰਮਿੰਦਰ ਸੇਠ, ਅਮਿਤ ਕੁੰਦਰਾ, ਵਿਨੈ ਕਸ਼ਯਪ ਅਤੇ ਗੁਰਮੇਲ ਸਿੰਘ ਨੇ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ, ਇਸ ਨਾਲ ਕਈ ਮਰੀਜ਼ਾਂ ਦੀ ਜਾਨ ਬਚਾਈ ਜ ਸਕਦੀ ਹੈ। ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਕੈਂਪ ਵਿਚ ਸਿਵਲ ਹਸਪਤਾਲ ਲੁਧਿਆਣਾ ਤੋਂ ਆਈ ਡਾਕਟਰਾਂ ਦੀ ਟੀਮ ਨੇ 100 ਤੋਂ ਵਧੇਰੇ ਯੂਨਿਟ ਖੂਨ ਇਕੱਤਰ ਕੀਤਾ। ਇਸ ਮੌਕੇ ਰਾਜਿੰਦਰ ਸਿੰਘ ਗਹੀਰ, ਰਣਜੀਤ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ।