DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Door-To-Door Campaign: ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿੱਢੀ ਗਈ ਪਾਰਟੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕਾ ਇੰਚਾਰਜ ਅਤੇ ਪਾਰਟੀ ਦੇ ਮੀਤ ਪ੍ਰਧਾਨ ਐਡਵੋਕੇਟ ਪਰਉਪਕਾਰ...

  • fb
  • twitter
  • whatsapp
  • whatsapp
featured-img featured-img
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ। -ਫੋਟੋ: ਇੰਦਰਜੀਤ ਵਰਮਾ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿੱਢੀ ਗਈ ਪਾਰਟੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕਾ ਇੰਚਾਰਜ ਅਤੇ ਪਾਰਟੀ ਦੇ ਮੀਤ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਵੱਖ ਵੱਖ ਵਾਰਡਾਂ ਵਿੱਚ ਡੋਰ ਟੂ ਡੋਰ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੌਰਾਨ ਐਡਵੋਕੇਟ ਘੁੰਮਣ ਨੇ ਵਾਰਡ ਨੰਬਰ 63 ਅਤੇ 65 ਦੇ ਇੰਚਾਰਜਾਂ, ਆਗੂਆਂ ਅਤੇ ਵਰਕਰਾਂ ਸਮੇਤ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ। ਜਿੱਥੇ ਉਨ੍ਹਾਂ ਆਮ ਜਨਤਾ ਦੀਆਂ ਰੋਜ਼ਮੱਰਾ ਦੀਆਂ ਮੁਸ਼ਕਲਾਂ ਬੜੇ ਧਿਆਨ ਨਾਲ ਸੁਣੀਆਂ, ਉੱਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਵਿੱਖ ਦੀ ਸੋਚ ਤੋਂ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵੱਡੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਗਏ ਹਨ ਅਤੇ ਇਲਾਕਾ ਵਾਸੀ ਗਲੀਆਂ, ਨਾਲੀਆਂ ਤੇ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਵੀ ਤਰਸ ਰਹੇ ਹਨ।

Advertisement

ਲੋਕਾਂ ਨਾਲ ਰਾਬਤਾ ਕਾਇਮ ਕਰਨ ਮਗਰੋਂ ਐਡਵੋਕੇਟ ਘੁੰਮਣ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਅਸਲ ਵਿਕਾਸ ਕਾਰਜਾਂ ਅਤੇ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਸੱਤਾ ਬਦਲ ਕੇ ਭਾਰੀ ਪਛਤਾਵਾ ਕਰ ਰਹੇ ਹਨ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਵੀ ਲਾਇਆ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਉੱਤੇ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ।

Advertisement

Advertisement
×