ਡੋਪ ਟੈਸਟ: ਪੜਤਾਲ ਲਈ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਹਸਪਤਾਲ ਪਹੁੰਚੀ ਤਿੰਨ ਮੈਂਬਰੀ ਟੀਮ : The Tribune India

ਡੋਪ ਟੈਸਟ: ਪੜਤਾਲ ਲਈ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਹਸਪਤਾਲ ਪਹੁੰਚੀ ਤਿੰਨ ਮੈਂਬਰੀ ਟੀਮ

ਡੋਪ ਟੈਸਟ: ਪੜਤਾਲ ਲਈ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਹਸਪਤਾਲ ਪਹੁੰਚੀ ਤਿੰਨ ਮੈਂਬਰੀ ਟੀਮ

ਡਿਪਟੀ ਡਾਇਰੈਕਟਰ ਨਿਸ਼ਾ ਸ਼ਾਹੀ ਨਾਲ ਗੱਲ ਕਰਦੇ ਹੋਏ ਸਮਾਜਿਕ ਜਥੇਬੰਦੀਆਂ ਦੇ ਆਗੂ ਕੰਵਲਜੀਤ ਖੰਨਾ ਤੇ ਸਾਥੀ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 29 ਜੂਨ

ਸਥਾਨਕ ਸਿਵਲ ਹਸਪਤਾਲ ਵਿੱਚ ਡੋਪ ਟੈਸਟ ਨੂੰ ਲੈ ਕੇ ਹੋਈ ਕਥਿਤ ਘਪਲੇਬਾਜ਼ੀ ਦੀ ਜਾਂਚ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਹੁਕਮਾਂ ’ਤੇ ਅੱਜ ਵਿਭਾਗ ਦੇ ਡਿਪਟੀ ਡਾਇਰੈਕਟਰ ਨਿਸ਼ਾ ਸ਼ਾਹੀ ਮਾਮਲੇ ਦੀ ਜਾਂਚ ਕਰਨ ਲਈ ਸਥਾਨਕ ਸਿਵਲ ਹਸਪਤਾਲ ਪਹੁੰਚੇ। ਡਿਪਟੀ ਡਾਇਰੈਕਟਰ ਦੇ ਨਾਲ ਤਿੰਨ ਮੈਂਬਰੀ ਪੜਤਾਲੀਆ ਟੀਮ ਦੇ ਮੈਂਬਰਾਂ ਨਾਲ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਗੱਲਬਾਤ ਕੀਤੀ।

ਦੱਸਣਯੋਗ ਹੈ ਕਿ ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰਦੀਪ ਕੁਮਾਰ ਮਹਿੰਦਰਾ ਜੋ ਕਿ ਤਤਕਾਲੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ, ਖਿਲਾਫ ਡੋਪ ਟੈਸਟਾਂ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਇਹ ਦੋਸ਼ ਵੀ ਲਗਾਏ ਜਾ ਰਹੇ ਹਨ ਕਿ ਇਸ ਮਾਮਲੇ ਵਿੱਚ ਡੋਪ ਟੈਸਟਾਂ ਨਾਲ ਹੋਣ ਵਾਲੀ ਕਮਾਈ ਹਸਪਤਾਲ ਵਿੱਚ ਕੰਟੀਨ ਚਲਾ ਰਹੇ ਵਿਅਕਤੀ ਕੋਲੋਂ ਹੁੰਦੀ ਹੋਈ ਐੱਸਐੱਮਓ ਤੱਕ ਪਹੁੰਚਦੀ ਸੀ। ਐੱਸਐੱਮਓ ’ਤੇ ਦੋਸ਼ ਲੱਗਣ ਮਗਰੋਂ ਐੱਸਐੱਮਓ ਵੱਲੋਂ ਆਪਣੇ ਅਹੁਦੇ ਦੀ ਵਰਤੋਂ ਕਰਦੇ ਹੋਏ ਕਥਿਤ ਤੌਰ ’ਤੇ ਲੈਬਾਰਟਰੀ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਐੱਸਐੱਮਓ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੀ ਇੱਥੇ ਤਾਇਨਾਤੀ ਹੋਣ ਸਮੇਂ ਜਗਰਾਉਂ ਹਸਪਤਾਲ ਸੂਬੇ ’ਚੋਂ ਸਿਹਤ ਸੇਵਾਵਾਂ ਅਤੇ ਸਫਾਈ ਪੱਖੋਂ ਪਹਿਲੇ ਨੰਬਰ ’ਤੇ ਸੀ ਜਦਕਿ ਹੁਣ ਹਾਲਾਤ ਇਹ ਬਣ ਗਏ ਹਨ ਕਿ ਹਸਪਤਾਲ 21ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਮੁਲਾਜ਼ਮਾਂ ਵੱਲੋਂ ਡੋਪ ਟੈਸਟਾਂ ਤੋਂ ਇਲਾਵਾ ਹਸਪਤਾਲ ਵਿੱਚ ਹੋਏ ਹੋਰ ਵੀ ਕਈ ਮਾਮਲੇ ਪੜਤਾਲੀਆ ਟੀਮ ਦੇ ਧਿਆਨ ਵਿੱਚ ਲਿਆਂਦੇ ਗਏ।

ਇਸ ਦੌਰਾਨ ਜਨਤਕ ਜਥੇਬੰਦੀਆਂ ਦੇ ਆਗੂ ਕੰਵਲਜੀਤ ਖੰਨਾ ਨੇ ਆਖਿਆ ਕਿ ਹਸਪਤਾਲ ਦੇ ਮੁਲਾਜ਼ਮਾਂ ਨੂੰ ਅੱਜ ਆਈ ਟੀਮ ਕੋਲ ਐੱਸਐੱਮਓ ਦੇ ਹੱਕ ਵਿੱਚ ਬਿਆਨ ਦੇਣ ਲਈ ਧਮਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਹਸਪਤਾਲ ਦੇ ਅਮਲੇ ਨੂੰ ਨੌਕਰੀ ਵਿੱਚ ਨੁਕਸਾਨ ਦਾ ਡਰਾਵਾ ਵੀ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਐੱਸਐੱਮਓ, ਕੰਟੀਨ ਸੰਚਾਲਕ ਅਤੇ ਦੋ ਹੋਰ ਮੁਲਾਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਹੋਵੇ ਅਤੇ ਪੜਤਾਲ ਪ੍ਰਭਾਵਿਤ ਹੋਣ ਦੇ ਡਰੋਂ ਐੱਸ.ਐੱਮ.ਓ. ਦੀ ਤੁਰੰਤ ਬਦਲੀ ਕੀਤੀ ਜਾਵੇ। ਉੱਧਰ, ਡਿਪਟੀ ਡਾਇਰੈਕਟਰ ਨਿਸ਼ਾ ਸ਼ਾਹੀ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਪੂਰੀ ਪੜਤਾਲ ਕਰ ਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜੋ ਵੀ ਪੀੜਤ ਧਿਰ ਹੈ ਉਸ ਨੂੰ ਇਨਸਾਫ਼ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All