DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ

ਚੀਫ ਜਸਟਿਸ ’ਤੇ ਹਮਲੇ ਦੀ ਸਖ਼ਤ ਨਿਖੇਧੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੈਂਬਰ। -ਫੋਟੋ: ਓਬਰਾਏ
Advertisement

ਇਥੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਮੈਬਰਾਂ ਦੀ ਇੱਕਤਰਤਾ ਅੰਬੇਡਕਰ ਭਵਨ ਵਿੱਚ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਦਿਨੀਂ ਭਾਰਤ ਦੇ ਚੀਫ ਜਸਟਿਸ ਭੂਸ਼ਣ ਰਾਮ ਕ੍ਰਿਸ਼ਨ ਗਵਈ ’ਤੇ ਵਕੀਲ ਰਕੇਸ਼ ਕਿਸ਼ੋਰ ਵੱਲੋਂ ਕੀਤੇ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਜਿਸ ਨੂੰ ਸੁਸਾਇਟੀ ਮੈਂਬਰਾਂ ਨੇ ਇਸ ਘਟਨਾ ਨੂੰ ਮਾਣਯੋਗ ਸੁਪਰੀਮ ਕੋਰਟ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਅਤੇ ਦੇਸ਼ ਭਰ ਦੇ ਕਰੋੜਾਂ ਦਲਿਤਾਂ ’ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਅਜ਼ਾਦ ਹੋਏ 78 ਸਾਲ ਹੋ ਚੁੱਕੇ ਹਨ ਪਰ ਅੱਜ ਵੀ ਬਹੁ ਗਿਣਤੀ ਲੋਕਾਂ ਦੇ ਮਨਾਂ ਵਿੱਚ ਦਲਿਤਾਂ ਪ੍ਰਤੀ ਮਾੜੀ ਮਾਨਸਿਕਤਾ ਵਿਖਾਈ ਦੇ ਰਹੀ ਹੈ ਜੋ ਕਿ ਕਿਸੇ ਵੀ ਦਲਿਤ ਵਿਅਕਤੀ ਨੂੰ ਉੱਚੇ ਅਹੁਦੇ ’ਤੇ ਵੇਖਣਾ ਪਸੰਦ ਨਹੀਂ ਕਰਦੇ।

ਸੁਸਾਇਟੀ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਘਟੀਆ ਮਾਨਸਿਕਤਾ ਵਾਲੇ ਵਕੀਲ ਰਕੇਸ਼ ਕਿਸ਼ੋਰ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਮੌਕੇ ਬਲਵੀਰ ਸਿੰਘ ਭੱਟੀ, ਪਾਲ ਸਿੰਘ ਕੈੜੇ, ਈਸ਼ਰ ਸਿੰਘ, ਟੇਕ ਚੰਦ, ਸਵਰਨ ਸਿੰਘ ਛਿੱਬਰ, ਖੁਸ਼ੀ ਰਾਮ ਚੌਹਾਨ, ਪ੍ਰੇਮ ਸਿੰਘ ਬੰਗੜ੍ਹ, ਸੁਰਿੰਦਰ ਸਿੰਘ, ਐਡਵੋਕੇਟ ਹਰਮੇਸ਼ ਕੁਮਾਰ ਜੱਸਲ, ਜਰਨੈਲ ਸਿੰਘ ਅਜਨੇਰ, ਮਹਿੰਦਰ ਸਿੰਘ ਮਾਨੂੰਪੁਰ, ਹਰੀ ਰਾਮ ਮੈਂਬਰ ਹਾਜ਼ਰ ਸਨ।

Advertisement

Advertisement
Advertisement
×