ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਅਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਬੀ ਆਰ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪ੍ਰੀਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਵਿੱਚ...
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਅਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਬੀ ਆਰ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪ੍ਰੀਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ, ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ। ਸ੍ਰੀ ਰਜਨੀਸ਼ ਧੀਮਾਨ ਨੇ ਕਿਹਾ ਕਿ ਡਾ. ਅੰਬੇਡਕਰ ਦਾ ਸੁਪਨਾ ਇੱਕ ਅਜਿਹਾ ਭਾਰਤ ਸੀ ਜਿੱਥੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ, ਸਤਿਕਾਰ ਅਤੇ ਮੌਕੇ ਮਿਲਣ। ਸਾਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਨਤਾ ਸਥਾਪਤ ਕਰਨੀ ਚਾਹੀਦੀ ਹੈ।
ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਡਾ. ਅੰਬੇਡਕਰ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦੀ ਸਹੁੰ ਚੁੱਕੀ। ਇਸ ਮੌਕੇ ਡਾ. ਡੀ ਪੀ ਖੋਸਲਾ, ਨਵਲ ਜੈਨ, ਪ੍ਰਵੀਨ ਪਰਵੀਨ ਸ਼ਰਮਾ, ਐਸ ਸੀ ਮੋਰਚਾ ਦੇ ਪ੍ਰਧਾਨ ਅਜੈ ਪਾਲ ਦਿਸਾਵਰ, ਵਿਜੇ ਖਟਕ, ਮਨੋਜ ਚੌਹਾਨ ਅਤੇ ਅਮਿਤ ਰਾਏ ਆਦਿ ਮੌਜੂਦ ਸਨ।
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾਰ ਦੀ ਅਗਵਾਈ ਹੇਠ ਜਲੰਧਰ ਬਾਈਪਾਸ ਸਥਿਤ ਡਾ. ਅੰਬੇਡਕਰ ਦੇ ਬੁੱਤ ਲਾਗੇ ਸਮਾਗਮ ਦੌਰਾਨ ਸ਼ਰਧਾਂਜਲੀ ਦਿੱਤੀ ਗਈ। ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਡਾ. ਬੀ ਆਰ ਅੰਬੇਡਕਰ ਵੱਲੋਂ ਰਚਿਆ ਗਿਆ ਸੰਵਿਧਾਨ ਅੱਜ ਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਲਈ ਲੜਨ ਦੀ ਆਜ਼ਾਦੀ ਦੇ ਰਿਹਾ ਹੈ।
ਇਸ ਮੌਕੇ ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਰੋਹਿਤ ਪਾਹਵਾ, ਨੀਰਜ ਬਿਰਲਾ, ਰਜਨੀਸ਼ ਸਿੰਗਲਾ, ਦੀਪਕ ਹੰਸ, ਵਰੁਨ ਸ਼ਰਮਾ, ਸੰਤੋਸ਼ ਗਰਗ ਅਤੇ ਰਾਜ ਗਿੱਲ ਵੀ ਮੌਜੂਦ ਸਨ।

