DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਅਰਵਿੰਦਰ ਭੱਲਾ ਦੀ ਪੁਸਤਕ ‘ਜ਼ਾਵੀਆ’ ਲੋਕ ਅਰਪਣ

ਖੇਤਰੀ ਪ੍ਰਤੀਨਿਧ ਲੁਧਿਆਣਾ, 13 ਸਤੰਬਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ ‘ਜ਼ਾਵੀਆ’ ਨੂੰ ਲੋਕ ਅਰਪਣ ਕੀਤਾ। ਸ੍ਰੀ ਲਾਲਪੁਰਾ ਨੇ ਕਿਹਾ ਕਿ ਹਰੇਕ...
  • fb
  • twitter
  • whatsapp
  • whatsapp
featured-img featured-img
ਡਾ. ਭੱਲਾ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ ਇਕਬਾਲ ਸਿੰਘ ਲਾਲਪੁਰਾ ਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ

ਲੁਧਿਆਣਾ, 13 ਸਤੰਬਰ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ ‘ਜ਼ਾਵੀਆ’ ਨੂੰ ਲੋਕ ਅਰਪਣ ਕੀਤਾ। ਸ੍ਰੀ ਲਾਲਪੁਰਾ ਨੇ ਕਿਹਾ ਕਿ ਹਰੇਕ ਵਿਅਕਤੀ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਉਹ ਆਪਣੀ ਜ਼ਿੰਦਗੀ ਪ੍ਰਤੀ, ਆਪਣੇ ਆਸਪਾਸ ਦੇ ਲੋਕਾਂ ਅਤੇ ਵਰਤਾਰਿਆਂ ਪ੍ਰਤੀ ਆਪਣੇ ‘ਜ਼ਾਵੀਏ’ ਨੂੰ ਦਰੁਸਤ ਕਰੇ। ਉਨ੍ਹਾਂ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਇਸ ਦੀ ਤਰ੍ਹਾਂ ਦੀ ਕਿਤਾਬ ਨੂੰ ਵਰਤਮਾਨ ਸਮੇਂ ਦੀ ਇਕ ਅਹਿਮ ਲੋੜ ਦੱਸਿਆ ਹੈ। ਪ੍ਰਿੰਸੀਪਲ ਭੱਲਾ ਨੇ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਲ ਲਲਿਤ ਨਿਬੰਧ ਇਨਸਾਨ ਨੂੰ ਦਰਪੇਸ਼ ਚਣੌਤੀਆਂ, ਮੁਸ਼ਕਿਲਾਂ, ਤ੍ਰਾਸਦੀਆਂ ਆਦਿ ਦੇ ਸਨਮੁੱਖ ਸੰਘਰਸ਼ ਕਰਨ ਨੂੰ ਤਰਜੀਹ ਦਿੰਦੇ ਹਨ ਅਤੇ ਮਨੁੱਖ ਅੰਦਰ ਹੌਸਲਾ, ਹਿੰਮਤ ਤੇ ਚੜ੍ਹਦੀਕਲਾ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਇਸ ਗੱਲ ਦਾ ਇਥੇ ਵਿਸ਼ੇਸ਼ ਤੌਰ ਉੱਪਰ ਜ਼ਿਕਰ ਕੀਤਾ ਕਿ ਇਸ ਪੁਸਤਕ ਦਾ ਮੁੱਖ ਬੰਧ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਲਿਖਿਆ ਹੈ। ਉਨ੍ਹਾਂ ਇਸ ਪੁਸਤਕ ਲਈ ਦਿੱਤੇ ਸਹਿਯੋਗ ਲਈ ਡਾ. ਐੱਸਪੀ ਸਿੰਘ ਦਾ ਵੀ ਧੰਨਵਾਦ ਕੀਤਾ।