ਲੁਧਿਆਣਾ: ਪੀਏਯੂ ਦੇ ਫ਼ਸਲ ਵਿਗਿਆਨ ਦੇ ਪ੍ਰੋਫੈਸਰ ਅਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਵਜੋਂ ਕਾਰਜਸ਼ੀਲ ਡਾ. ਗੁਰਮੀਤ ਸਿੰਘ ਬੁੱਟਰ ਨੂੰ ਫਿਰ ਤੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਪੀਏਯੂ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਪੀਏਯੂ ਦੇ ਪ੍ਰਬੰਧਕੀ ਬੋਰਡ ਦੀ 298ਵੀਂ ਮੀਟਿੰਗ ਦੌਰਾਨ ਉਨ੍ਹਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਨਿਯੁਕਤੀ ਚਾਰ ਸਾਲ ਦੀ ਮਿਆਦ ਲਈ ਹੋਵੇਗੀ । ਡਾ. ਗੁਰਮੀਤ ਸਿੰਘ ਬੁੱਟਰ ਨੂੰ ਫ਼ਸਲ ਵਿਗਿਆਨ ਦੇ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਲਈ ਬਹੁਤ ਸਾਰੇ ਵੱਕਾਰੀ ਇਨਾਮ ਹਾਸਲ ਹੋਏ।-ਖੇਤਰੀ ਪ੍ਰਤੀਨਿਧ