ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਾ. ਚਾਹਲ ਨੇ ਕੁਸ਼ਟ ਆਸ਼ਰਮ ’ਚ ਸਾਮਾਨ ਵੰਡਿਆ

ਇਥੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਗੁਰਮੁੱਖ ਸਿੰਘ ਚਾਹਲ ਨੇ ਅੱਜ ਆਪਣੀ ਭਤੀਜੀ ਹਰਮਨ ਚਾਹਲ ਦਾ ਜਨਮ ਦਿਨ ਮਨਾਉਂਦਿਆਂ ਖੰਨਾ ਦੇ ਕੁਸ਼ਟ ਆਸ਼ਰਮ ਦੌਰਾ ਕੀਤਾ ਅਤੇ ਉੱਥੇ ਰਹਿਣ ਵਾਲੇ ਸੈਂਕੜੇ ਲੋੜਵੰਦਾਂ ਨੂੰ ਜੁੱਤੀਆ ਤੇ ਚੱਪਲਾਂ ਭੇਟ ਕੀਤੀਆਂ। ਉਨ੍ਹਾਂ...
ਕੁਸ਼ਟ ਆਸ਼ਰਮ ’ਚ ਲੋਕਾਂ ਨੂੰ ਜੁੱਤੀਆਂ ਤੇ ਚੱਪਲਾਂ ਵੰਡਦੇ ਹੋਏ ਡਾ. ਚਾਹਲ। -ਫੋਟੋ: ਓਬਰਾਏ
Advertisement

ਇਥੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਗੁਰਮੁੱਖ ਸਿੰਘ ਚਾਹਲ ਨੇ ਅੱਜ ਆਪਣੀ ਭਤੀਜੀ ਹਰਮਨ ਚਾਹਲ ਦਾ ਜਨਮ ਦਿਨ ਮਨਾਉਂਦਿਆਂ ਖੰਨਾ ਦੇ ਕੁਸ਼ਟ ਆਸ਼ਰਮ ਦੌਰਾ ਕੀਤਾ ਅਤੇ ਉੱਥੇ ਰਹਿਣ ਵਾਲੇ ਸੈਂਕੜੇ ਲੋੜਵੰਦਾਂ ਨੂੰ ਜੁੱਤੀਆ ਤੇ ਚੱਪਲਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੀਆਂ ਥਾਵਾਂ ’ਤੇ ਵੱਧ ਤੋਂ ਵੱਧ ਸੇਵਾ ਅਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ ਕਿਉਂਕਿ ਕੁਸ਼ਟ ਤੋਂ ਪੀੜਤ ਲੋਕਾਂ ਨੂੰ ਜ਼ਿੰਦਗੀ ਵਿਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਅਤੇ ਰੋਜ਼ੀ ਰੋਟੀ ਕਮਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ ਅਜਿਹੀ ਸਥਿਤੀ ਵਿਚ ਉਨ੍ਹਾਂ ਦੀ ਮਦਦ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਪੰਜਾਬੀ ਲੋਕ ਗਾਇਕ ਹੁਸ਼ਿਆਰ ਮਾਹੀ, ਹਰਪਾਲ ਸਿੰਘ, ਅੰਮ੍ਰਿਤ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ ਨੇ ਡਾ. ਚਾਹਲ ਵੱਲੋਂ ਕੀਤੇ ਕਾਰਜ ਦੀ ਸ਼ਲਾਘਾ ਕੀਤੀ।

Advertisement
Advertisement