ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਾ. ਮਿਨਹਾਸ ਦੀ ਪੁਸਤਕ ‘ਸਰਦਾਰ ਸ਼ਾਮ ਸਿੰਘ ਅਟਾਰੀਵਾਲਾ’ ਰਿਲੀਜ਼

ਗਿਆਨ ਅੰਜਨ ਅਕੈਡਮੀ ਨੇ ਸਾਹਿਤਕ ਸਮਾਗਮ ਕਰਵਾਇਆ
ਪੁਸਤਕ ਰਿਲੀਜ਼ ਕਰਦੇ ਹੋਏ ਜਥੇਦਾਰ ਨਵਾਬ ਦਵਿੰਦਰ ਸਿੰਘ ਅਕਾਲੀ।
Advertisement

ਗਿਆਨ ਅੰਜਨ ਅਕੈਡਮੀ ਵੱਲੋਂ ਇੱਥੇ ਕਰਵਾਏ ਸਾਹਿਤਕ ਸਮਾਗਮ ਵਿੱਚ ਪੰਜਾਬੀ ਲੇਖਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਨਵੀਂ ਕਿਤਾਬ ‘ਸਿੱਖ ਰਾਜ ਦੇ ਆਖ਼ਰੀ ਥੰਮ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ’ ਰਿਲੀਜ਼ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਨਵਾਬ ਦਵਿੰਦਰ ਸਿੰਘ ਅਕਾਲੀ ਨੇ ਕੀਤੀ ਜਦਕਿ ਬਾਬਾ ਨਰਿੰਦਰਪਾਲ ਸਿੰਘ ਅਕਾਲੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਨਵਾਬ ਦਵਿੰਦਰ ਸਿੰਘ ਅਕਾਲੀ ਨੇ ਕਿਹਾ ਕਿ ਡਾ. ਮਿਨਹਾਸ ਨੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਬਾਰੇ ਪੁਸਤਕ ਲਿਖ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਸਿੱਖ ਜਰਨੈਲਾਂ ਬਾਰੇ ਲਿਖਣਾ ਤੇ ਨੌਜਵਾਨ ਪੀੜ੍ਹੀ ਤੱਕ ਉਨ੍ਹਾਂ ਵੱਲੋਂ ਕੀਤੇ ਗਏ ਮਹਾਨ ਕਾਰਜਾਂ ਨੂੰ ਪਹੁੰਚਾਉਣਾ ਸਮੇਂ ਦੀ ਲੋੜ ਹੈ।

Advertisement

ਲੇਖਕ ਤੇ ਕਥਾਵਾਚਕ ਗਿਆਨੀ ਦਲੇਰ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਦੇ ਕੁੱਲ 16 ਅਧਿਆਇ ਹਨ। ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਵਿਰਸੇ ਤੋਂ ਸ਼ੁਰੂ ਕਰ ਕੇ ਉਨ੍ਹਾਂ ਵੱਲੋਂ ਜੰਗਾਂ ਵਿੱਚ ਪਾਏ ਯੋਗਦਾਨ ਤੇ ਸਭਰਾਵਾਂ ਦੇ ਯੁੱਧ ਵਿੱਚ ਸ਼ਹੀਦੀ ਪ੍ਰਾਪਤ ਕਰਨ ਦਾ ਬਿਆਨ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ ਹੈ। ਇਸ ਦੌਰਾਨ ਲੇਖਕਾ ਡਾ. ਮਿਨਹਾਸ ਨੇ ਕਿਹਾ ਕਿ ਉਸ ਨੂੰ ਸਿੱਖ ਕੌਮ ਦੇ ਮਹਾਨ ਜਰਨੈਲਾਂ ਬਾਰੇ ਲਿਖਦਿਆਂ ਬੇਹੱਦ ਖੁਸ਼ੀ ਹੁੰਦੀ ਹੈ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਸਰਦਾਰ ਜੱਸਾ ਸਿੰਘ ਆਹਲੂਵਾਲੀਆ, ਭਾਈ ਮਹਾਰਾਜ ਸਿੰਘ, ਸ਼ਹੀਦ ਬਾਬਾ ਦੀਪ ਸਿੰਘ ਅਤੇ ਹੁਣ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਬਾਰੇ ਪੁਸਤਕ ਲਿਖ ਕੇ ਉਨ੍ਹਾਂ ਸਿੱਖ ਇਤਿਹਾਸ ਵਿੱਚ ਨਿਗੂਣਾ ਜਿਹਾ ਯੋਗਦਾਨ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਲੇਖਕਾ ਨੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਜੀਵਨ, ਪਰਿਵਾਰਕ ਮੈਂਬਰਾਂ, ਲੜੀਆਂ ਜੰਗਾਂ ਤੇ ਮਹਾਰਾਜਾ ਰਣਜੀਤ ਸਿੰਘ ਪ੍ਰਤੀ ਵਫਾਦਾਰੀ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।

Advertisement
Show comments