ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਦੀ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੂੰ ਅੱਜ ਰਵਿੰਦਰ ਨਾਥ ਟੈਗੋਰ ਪ੍ਰਿੰਸੀਪਲਜ਼ ਪੁਰਸਕਾਰ ਨਾਲ ਸਨਮਾਲਿਆ ਗਿਆ। ਇਹ ਸਨਮਾਨ ਡਾ. ਮਲਹੋਤਰਾ ਨੂੰ ਪਾਰਕ ਪਲਾਜ਼ਾ ਜ਼ੀਰਕਪੁਰ ਵਿੱਚ ਕਰਵਾਏ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਵੱਲੋਂ ਸਕੂਲ ਲੀਡਰਸ਼ਿਪ ਅਤੇ ਸਿੱਖਿਆ ਦੇ ਖੇਤਰ ਵਿੱਚ ਦਿੱਤੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਇਸ ਵੱਕਾਰੀ ਸਨਮਾਨ ਨਾਲ ਸਨਮਾਨਿਆ ਗਿਆ ਹੈ।
ਇਹ ਪੁਰਸਕਾਰ ਡਾ. ਮੋਨਿਕਾ ਮਲਹੋਤਰਾ ਨੂੰ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ, ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਪ੍ਰਤੀ ਵਚਨਵਧਤਾ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਸਮਰਪਣ ਦੀ ਭਾਵਨਾ ਵਿੱਚ ਪੂਰਾ ਉਤਰਨ ਲਈ ਪ੍ਰਾਪਤ ਹੋਇਆ ਹੈ। ਸਕੂਲ ਮੈਨੇਜਮੈਂਟ ਨੇ ਵੀ ਪ੍ਰਿੰਸੀਪਲ ਡਾ. ਮੋਨਿਕਾ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਸਕੂਲ ਲਈ ਇਹ ਬਹੁਤ ਹੀ ਖੁਸ਼ੀ ਤੇ ਮਾਣ-ਸਨਮਾਨ ਭਰਿਆ ਪਲ ਦਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਦਰਾਂ ਕੀਮਤਾਂ, ਨਵੀਨਤਾ ਅਤੇ ਉੱਤਮਤਾ ਤੋਂ ਪ੍ਰੇਰਿਤ ਗੁਣਵਤਾ ਵਾਲੀ ਸਿੱਖਿਆ ਦੇਣ ਦੇ ਮਿਸ਼ਨ ਨੂੰ ਭਵਿਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖਣ ਵਿੱਚ ਆਪਣਾ ਪੂਰਾ ਸਮਰਥਨ ਦੇਣ ਦੀ ਪੁਸ਼ਟੀ ਵੀ ਕੀਤੀ।