ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਅਕਤੂਬਰ
ਦਿਆ ਨੰਦ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਪ੍ਰਬੰਧਕਾਂ ਨੇ ਡਾ. ਜੀ ਐੱਸ ਵਾਂਦਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਬਣਨ ’ਤੇ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਕੁਮਾਰ ਗੁਪਤਾ ਨੇ ਕਿਹਾ ਕਿ ਇਹ ਡੀਐੱਮਸੀਐੱਚ ਲਈ ਮਾਣ ਵਾਲੀ ਗੱਲ ਹੈ ਕਿ ਡਾ. ਵਾਂਦਰ ਡੀਐੱਮਸੀਐੱਚ ਦੇ ਦੂਜੇ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੂੰ ਬੀਐੱਫਯੂਐੱਚਐੱਸ ਦੇ ਵੀਸੀ ਨਿਯੁਕਤ ਕੀਤਾ ਗਿਆ ਹੈ। ਡੀਐੱਮਸੀਐੱਚ ਦੇ ਪ੍ਰਿੰਸੀਪਲ ਡਾ. ਸੰਦੀਪ ਪੁਰੀ ਅਤੇ ਡੀਨ ਅਕਾਦਮਿਕ ਡਾ. ਸੰਦੀਪ ਕੌਸ਼ਲ, ਮੈਡੀਕਲ ਸੁਪਰੀਡੈਂਟ ਡਾ. ਅਸ਼ਵਨੀ ਕੇ. ਚੌਧਰੀ, ਡਾ. ਸੰਦੀਪ ਸ਼ਰਮਾ ਅਤੇ ਡਾ. ਬਿਸ਼ਵ ਮੋਹਨ ਨੇ ਵੀ ਡਾ. ਵਾਂਦਰ ਨੂੰ ਵਧਾਈ ਦਿੱਤੀ।