ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਜੂਨ
ਭਾਜਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਆਗੂਆਂ ਵੱਲੋਂ ਡਾ. ਮੁਖਰਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਜਨੋਤਰਾ ਦੀ ਅਗਵਾਈ ਹੇਠ ਭਾਜਪਾ ਮੁੱਖ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਪੰਜਾਬ ਇਕਾਈ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ, ਅਸ਼ੋਕ ਲੂੰਬਾ, ਐਡਵੋਕੇਟ ਬਿਕਰਮ ਸਿੰਘ ਸਿੱਧੂ, ਕੰਵਰ ਨਰਿੰਦਰ ਸਿੰਘ ਅਤੇ ਰਜਿੰਦਰ ਖੱਤਰੀ ਹਾਜ਼ਰ ਹੋਏ। ਇਸ ਮੌਕੇ ਆਗੂਆਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ਉਪਰ ਰੌਸ਼ਨੀ ਪਾਈ। ਇਸ ਮੌਕੇ ਕਾਤੇਂਦੂ ਸ਼ਰਮਾ, ਸੰਤੋਸ਼ ਵਿੱਜ, ਅਸ਼ਵਨੀ ਬਹਿਲ, ਨਵਲ ਜੈਨ, ਸੁਰਿੰਦਰ ਬਾਲੀ ਅਤੇ ਡਾ. ਸਤੀਸ਼ ਕੁਮਾਰ ਵੀ ਹਾਜ਼ਰ ਸਨ।