ਨਰੋਤਮ ਵਿੱਦਿਆ ਮੰਦਿਰ ਸਕੂਲ ’ਚ ਡਰਾਇੰਗ ਮੁਕਾਬਲਾ
ਇਥੋਂ ਦੇ ਨਰੋਤਮ ਵਿੱਦਿਆ ਮੰਦਰ ਸਕੂਲ ਵਿਖੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਦੀ ਅਗਵਾਈ ਹੇਠਾਂ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਦਿਆਰਥੀਆਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਮਨਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੋਲੀਡ ਵੇਸਟ ਮੈਨੇਜਮੈਂਟ, ਵੇਸਟ ਸੈਗਰੀਗੇਸ਼ਨ, ਸਿੰਗਲ ਵਰਤੋਂ ਪਲਾਸਟਿਕ ਨੂੰ ਘਟਾਉਣ ਅਤੇ ਪੂਰਨ ਤੌਰ ’ਤੇ ਸਮਾਗਮਾਂ ਅਤੇ ਲੰਗਰਾਂ ਵਿਚ ਬੰਦ ਕਰਨ ਸਬੰਧੀ ਜਾਣਕਾਰੀ ਦਿੱਤੀ। ਇਨ੍ਹਾਂ ਮੁਕਾਬਲਿਆਂ ਵਿਚ ਪਵਨਪ੍ਰੀਤ ਕੌਰ ਨੇ ਪਹਿਲਾ, ਗੁਰਲੀਨ ਕੌਰ ਨੇ ਦੂਜਾ ਅਤੇ ਮਨਰਾਜ ਤੇ ਸਿਮਰਜੋਤ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਗਰ ਕੌਂਸਲ ਪ੍ਰਬੰਧਕਾਂ ਨੇ ਪ੍ਰਸੰਸ਼ਾ ਪੱਤਰ ਨਾਲ ਸਨਮਾਨਿਤ ਕਰਦਿਆਂ ਮੁਫ਼ਤ ਵੇਸਟ ਕੁਲੈਕਸ਼ਨ ਅਤੇ ਗਿੱਲਾ-ਸੁੱਕਾ ਕੂੜਾ ਵੱਖ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਨਗਰ ਕੌਂਸਲ ਦਾ ਸਹਿਯੋਗ ਦੇਣ। ਇਸ ਮੌਕੇ ਚੰਦਨ ਸਿੰਘ ਨੇਗੀ, ਹਰਬੰਤ ਸਿੰਘ ਆਦਿ ਵੀ ਹਾਜ਼ਰ ਸਨ। ਸਕੂਲ ਡਾਇਰੈਕਟਰ ਪ੍ਰਭਦੀਪ ਕੌਰ ਪੁੰਜ, ਪ੍ਰਿੰਸੀਪਲ ਆਦਰਸ਼ ਸ਼ਰਮਾ ਅਤੇ ਮੁਕਸਾਨ ਸ਼ਾਹੀ ਨੇ ਇਨ੍ਹਾਂ ਗਤੀਵਿਧੀਆਂ ਰਾਹੀਂ ਨੌਜਵਾਨ ਪੀੜ੍ਹੀ ਵਿਚ ਸਫ਼ਾਈ ਪ੍ਰਤੀ ਚਾਹਤ ਪੈਦਾ ਕਰਨ ਲਈ ਨਗਰ ਕੌਂਸਲ ਵੱਲੋਂ ਯਤਨਾਂ ਦੀ ਸ਼ਲਾਘਾ ਕੀਤੀ।