ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੱਟੇ
ਟਰੈਫਿਕ ਪੁਲੀਸ ਵਲੋਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ। ਟਰੈਫਿਕ ਇੰਚਾਰਜ ਮਾਛੀਵਾੜਾ ਜਸਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇੱਕ ਕਾਰ ਚਾਲਕ ਨਸ਼ੇ ਦੀ ਹਾਲਤ ਵਿਚ ਬੜੇ ਗਲਤ ਢੰਗ ਨਾਲ ਗੱਡੀ...
Advertisement
ਟਰੈਫਿਕ ਪੁਲੀਸ ਵਲੋਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ। ਟਰੈਫਿਕ ਇੰਚਾਰਜ ਮਾਛੀਵਾੜਾ ਜਸਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇੱਕ ਕਾਰ ਚਾਲਕ ਨਸ਼ੇ ਦੀ ਹਾਲਤ ਵਿਚ ਬੜੇ ਗਲਤ ਢੰਗ ਨਾਲ ਗੱਡੀ ਚਲਾ ਰਿਹਾ ਸੀ ਅਤੇ ਜਦੋਂ ਉਸ ਨੂੰ ਰੋਕਿਆ ਤਾਂ ਜਾਂਚ ਦੌਰਾਨ ਉਹ ਨਸ਼ੇ ਦੀ ਹਾਲਤ ਵਿਚ ਪਾਇਆ ਗਿਆ। ਪੁਲੀਸ ਵਲੋਂ ਉਸਦੇ ਵਾਹਨ ਨੂੰ ਬੰਦ ਕਰ ਚਲਾਨ ਕੱਟ ਦਿੱਤਾ ਗਿਆ। ਇਸ ਤੋਂ ਇਲਾਵਾ ਕਈ ਹੋਰ ਵਾਹਨ ਚਾਲਕਾਂ ਦੀ ਜਾਂਚ ਕੀਤੀ ਗਈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨ ਅਤੇ ਜੋ ਟ੍ਰਿੱਪਲ ਸਵਾਰੀ ਕਰਦੇ ਹਨ ਉਨ੍ਹਾਂ ਦੇ ਵੀ ਚਲਾਨ ਕੱਟੇ ਗਏ ਅਤੇ ਕਈਆਂ ਨੂੰ ਤਾੜਨਾ ਦਿੱਤੀ ਗਈ ਕਿ ਉਹ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
Advertisement
Advertisement
×