ਕੈਦੀ ਕੋਲੋਂ ਨਸ਼ੀਲਾ ਪਾਊਡਰ ਤੇ ਨਕਦੀ ਬਰਾਮਦ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਇੱਕ ਕੈਦੀ ਤੋਂ ਨਸ਼ੀਲਾ ਪਾਊਡਰ ਅਤੇ ਕੁੱਝ ਨਕਦੀ ਬਰਾਮਦ ਕੀਤੀ ਗਈ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਕੈਦੀ ਵਿੱਕੀ ਪੰਡਿਤ...
Advertisement
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਇੱਕ ਕੈਦੀ ਤੋਂ ਨਸ਼ੀਲਾ ਪਾਊਡਰ ਅਤੇ ਕੁੱਝ ਨਕਦੀ ਬਰਾਮਦ ਕੀਤੀ ਗਈ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਕੈਦੀ ਵਿੱਕੀ ਪੰਡਿਤ ਵਾਸੀ ਛੋਟੀ ਪੁਲੀ ਥਾਣਾ ਸਿਟੀ -2 ਅਬੋਹਰ ਫਾਜ਼ਿਲਕਾ ਕੋਲੋਂ 58 ਗ੍ਰਾਮ ਨਸ਼ੀਲਾ ਪਾਊਡਰ ਅਤੇ 1200 ਰੁਪਏ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਜੇਲ੍ਹ ਨਿਯਮਾਂ ਦੀ ਉਲੰਘਣਾਂ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
Advertisement
Advertisement
Advertisement
×