ਨਸ਼ਾ ਤਸਕਰ ਕਾਬੂ
ਪੱਤਰ ਪ੍ਰੇਰਕ ਜਗਰਾਉਂ, 15 ਜੂਨ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਡਾ. ਅੰਕੁਰ ਗੁਪਤਾ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਅੱਜ ਥਾਣਾ ਸਦਰ ਦੇ ਪਿੰਡ ਮਲਕ ਦੇ...
Advertisement
ਪੱਤਰ ਪ੍ਰੇਰਕ
ਜਗਰਾਉਂ, 15 ਜੂਨ
Advertisement
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਡਾ. ਅੰਕੁਰ ਗੁਪਤਾ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਅੱਜ ਥਾਣਾ ਸਦਰ ਦੇ ਪਿੰਡ ਮਲਕ ਦੇ ਖੇਤਾਂ ਵਿੱਚ ਇੱਕ ਨਸ਼ਾ ਤਸਕਰਾਂ ਦੀ ਕਾਰ ਦਾ ਪਿੱਛਾ ਕਰ ਰਹੀ ਪੁਲੀਸ ਪਾਰਟੀ ਪਿੰਡ ਮਲਕ ਤੱਕ ਪਹੁੰਚ ਗਈ। ਇਸ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਦੀ ਕਾਰ ਪਲਟ ਗਈ। ਉਹ ਕਾਰ ਵਿੱਚੋਂ ਨਿਕਲ ਕੇ ਮੱਕੀ ਦੇ ਖੇਤਾਂ ਵੱਲ ਭੱਜ ਗਏ। ਪੁਲੀਸ ਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਇੱਕ ਨੂੰ ਕਾਬੂ ਕਰ ਲਿਆ ਹੈ। ਪੁਲੀਸ ਨੇ ਖੇਤ ਵਿੱਚ ਪਲਟੀ ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ।
Advertisement