Drug Trafficking: ਕਿਲੋ ਹੈਰੋਇਨ ਸਮੇਤ ਛੇ ਕਾਬੂ
ਥਾਣਾ ਜੋਧਾਂ ਦੀ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮਾਮਲਿਆਂ ਵਿੱਚ ਛੇ ਮੁਲਜ਼ਮਾਂ ਨੂੰ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੋਨਾ ਸਿੰਘ ਅਤੇ ਜਸਵੀਰ ਸਿੰਘ ਨੂੰ 510 ਗ੍ਰਾਮ...
Advertisement
ਥਾਣਾ ਜੋਧਾਂ ਦੀ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮਾਮਲਿਆਂ ਵਿੱਚ ਛੇ ਮੁਲਜ਼ਮਾਂ ਨੂੰ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੋਨਾ ਸਿੰਘ ਅਤੇ ਜਸਵੀਰ ਸਿੰਘ ਨੂੰ 510 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਮਗਰੋਂ ਸੁੱਚਾ ਸਿੰਘ ਅਤੇ ਸੁੱਖੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਸਵੀਰ ਦੀ ਸ਼ਮੂਲੀਅਤ ਬੀਕਾਨੇਰ ਦੇ 56 ਕਿਲੋ ਹੈਰੋਇਨ ਮਾਮਲੇ ਵਿੱਚ ਵੀ ਰਹੀ ਹੈ ਜਦਕਿ ਸੋਨਾ ਸਿੰਘ ਉੱਤੇ ਵੀ ਪਹਿਲਾਂ ਕੇਸ ਦਰਜ ਹਨ। ਇਸੇ ਤਰ੍ਹਾਂ ਦੂਜੀ ਕਾਰਵਾਈ ਦੌਰਾਨ ਪੁਲੀਸ ਨੇ ਤਰਨਪ੍ਰੀਤ ਸਿੰਘ ਅਤੇ ਸਚਿਨ ਨੂੰ 514 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਦਬੋਚਿਆ। ਹੁਣ ਮੁਲਜ਼ਮਾਂ ਵੱਲੋਂ ਨਸ਼ੇ ਦੀ ਕਮਾਈ ਨਾਲ ਬਣਾਈ ਜਾਇਦਾਦ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
Advertisement
Advertisement
×

