ਕੇਂਦਰੀ ਜੇਲ੍ਹ ’ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਬਰਾਮਦ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਜਦਕਿ ਇੱਕ ਜੇਲ੍ਹ ਮੁਲਾਜ਼ਮ ਨੂੰ ਜ਼ਰਦੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਵਿਜੈ ਕੁਮਾਰ ਨੇ ਦੱਸਿਆ ਹੈ ਕਿ...
Advertisement
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਜਦਕਿ ਇੱਕ ਜੇਲ੍ਹ ਮੁਲਾਜ਼ਮ ਨੂੰ ਜ਼ਰਦੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਵਿਜੈ ਕੁਮਾਰ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਪੈਸਕੋ ਕਰਮਚਾਰੀ ਨਿਰਭੈ ਸਿੰਘ ਵਾਸੀ ਪਿੰਡ ਰਣਿਆ ਤਹਿਸੀਲ ਨਿਹਾਲ ਸਿੰਘ ਵਾਲਾ ਕੋਲੋਂ 120 ਗ੍ਰਾਮ ਖੁੱਲ੍ਹਾ ਜਰਦਾ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਇੱਕ ਹਵਾਲਾਤੀ ਤੋਂ ਨਸ਼ੀਲਾ ਪਾਊਡਰ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਰੋਹਿਤ ਕੁਮਾਰ ਵਾਸੀ ਲੇਬਰ ਕਲੋਨੀ, ਜਵਾਹਰ ਨਗਰ ਕੈਂਪ ਕੋਲੋਂ 1.5 ਗ੍ਰਾਮ ਨਸ਼ੀਲਾ ਪਾਊਡਰ, ਇੱਕ ਲਿਫਾਫੀ ਅਤੇ 1 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।
Advertisement
Advertisement