ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੁਲਾਈ
ਕੇਂਦਰੀ ਜੇਲ੍ਹ ਦੀ ਅਧਿਕਾਰੀਆਂ ਵਲੋਂ ਕੀਤੀ ਅਚਨਚੇਤੀ ਚੈਕਿੰਗ ਦੌਰਾਨ ਜੇਲ੍ਹ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਹਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਸ਼ਾਮ ਛੇ ਵਜੇ ਦੇ ਕਰੀਬ ਜਦੋਂ ਅਮਲੇ ਵੱਲੋਂ ਕੇਂਦਰੀ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਹਸਪਤਾਲ ਦੇ ਪਿੱਛੇ ਇਕ ਬੰਡਲ ਪਿਆ ਮਿਲਿਆ, ਜਿਸ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿੱਚ 900 ਨਸ਼ੀਲੀਆਂ ਗੋਲੀਆਂ ਮਿਲੀਆਂ। ਜਾਂਚ ਅਧਿਕਾਰੀ ਰਾਜਿੰਦਰ ਸਿੰਘ ਨੇ ਦੱਸਿਆ ਹੈ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਜੇਲ੍ਹ ਦੀ ਕੰਧ ਤੋਂ ਇਹ ਬੰਡਲ ਅੰਦਰ ਸੁੱਟਿਆ ਗਿਆ ਸੀ ਜੋ ਅਧਿਕਾਰੀਆਂ ਦੇ ਹੱਥ ਲੱਗ ਗਿਆ।