ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਟ ਵਿਜੇ ਕੁਮਾਰ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਅਚਾਨਕ ਚੈਕਿੰਗ ਦੌਰਾਨ ਹਵਾਲਾਤੀ ਗਗਨਦੀਪ ਸਿੰਘ ਕੋਲੋਂ 7.5...
Advertisement
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਟ ਵਿਜੇ ਕੁਮਾਰ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਅਚਾਨਕ ਚੈਕਿੰਗ ਦੌਰਾਨ ਹਵਾਲਾਤੀ ਗਗਨਦੀਪ ਸਿੰਘ ਕੋਲੋਂ 7.5 ਗ੍ਰਾਮ ਨਸ਼ੀਲਾ ਪਾਊਡਰ ਰੰਗ ਸਫ਼ੈਦ ਅਤੇ ਅਤੇ 8 ਬਿੱਟਾਂ ਕੂਲ ਲਿੱਪ (ਤੰਬਾਕੂ) ਬਰਾਮਦ ਕੀਤਾ ਗਿਆ ਹੈ।
ਇਸੇ ਤਰ੍ਹਾਂ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਟ
Advertisement
ਦੌਲਤ ਰਾਮ ਨੇ ਦੱਸਿਆ ਹੈ ਕਿ ਚੈਕਿੰਗ ਦੌਰਾਨ ਹਵਾਲਾਤੀਆਂ ਹਰਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਪਾਸੋਂ 200 ਗ੍ਰਾਮ ਜ਼ਰਦਾ, 63 ਗਰਾਮ ਭੂਰੇ ਰੰਗ ਦਾ ਨਸ਼ੀਲਾ ਪਦਾਰਥ ਉਨ੍ਹਾਂ ਦੀਆਂ ਚੱਪਲਾਂ ਵਿੱਚੋਂ ਬਰਾਮਦ ਕੀਤਾ ਗਿਆ ਹੈ। ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ
Advertisement
Advertisement
×